ਗੋਬਿੰਦਪੁਰਾ ਵਿੱਚ ਛੱਤ ਡਿੱਗਣ ਕਾਰਨ ਨੌਜਵਾਨ ਦੀ ਮੌਤ
07:01 AM Aug 07, 2024 IST
ਲਹਿਰਾਗਾਗਾ: ਪਿੰਡ ਗੋਬਿੰਦਪੁਰਾ ਜਵਾਹਰਵਾਲਾ ਦੇ ਕਿਸਾਨ ਬੱਗਾ ਸਿੰਘ ਪੁੱਤਰ ਗੁਰਦੇਵ ਸਿੰਘ ਦੇ ਘਰ ਦੇ ਉਪਰ ਚੁਬਾਰਾ ਪਾਉਂਦੇ ਸਮੇਂ ਛੱਤ ਡਿੱਗਣ ਕਾਰਨ ਘਰ ਵਿੱਚ ਕੰਮ ਕਰ ਰਹੇ ਪਿੰਡ ਤਲਵਾੜਾ (ਹਰਿਆਣਾ) ਵਾਸੀ ਠੇਕੇਦਾਰ ਦੇ ਲੜਕੇ ਦੀ ਮੌਤ ਹੋ ਗਈ। ਇਸ ਘਟਨਾ ਵਿੱਚ ਦੋ ਹੋਰ ਮਲਬੇ ਵਿੱਚ ਫਸ ਗਏ ਸਨ, ਜਿਨ੍ਹਾਂ ਨੂੰ ਲੋਕਾਂ ਨੇ ਬਾਹਰ ਕੱਢਿਆ, ਉਨ੍ਹਾਂ ਦੀ ਹਾਲਤ ਸਥਿਰ ਦੱਸੀ ਜਾ ਰਹੀ ਹੈ। -ਪੱਤਰ ਪ੍ਰੇਰਕ
Advertisement
Advertisement