ਸੜਕ ਹਾਦਸੇ ਵਿੱਚ ਨੌਜਵਾਨ ਦੀ ਮੌਤ
10:27 AM Nov 02, 2023 IST
Advertisement
ਪੱਤਰ ਪ੍ਰੇਰਕ
ਜਲੰਧਰ, 1 ਨਵੰਬਰ
ਹੁਸ਼ਿਆਪੁਰ ਰੋਡ ’ਤੇ ਸਥਤਿ ਆਦਮਪੁਰ ਵਿੱਚ ਇੱਕ ਟਰੱਕ ਵੱਲੋਂ ਇੱਕ ਨੌਜਵਾਨ ਨੂੰ ਫੇਟ ਮਾਰਨ ਕਾਰਨ ਉਸ ਦੀ ਮੌਕੇ ’ਤੇ ਹੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਨੌਜਵਾਨ ਮਨਪ੍ਰੀਤ ਸਿੰਘ ਵਾਸੀ ਆਦਮਪੁਰ ਹਸਪਤਾਲ ਵਿੱਚ ਦਾਖਲ ਆਪਣਾ ਬੀਮਾਰ ਮਾਤਾ ਨੂੰ ਰੋਟੀ ਦੇਣ ਜਾ ਰਿਹਾ ਸੀ ਕਿ ਜਦੋਂ ਉਹ ਅਲਾਵਲਪੁਰ ਚੌਂਕ ਨੇੜੇ ਪਹੁੰਚਿਆ ਤਾਂ ਹੁਸ਼ਿਆਰਪੁਰ ਵੱਲੋਂ ਆ ਰਹੇ ਇੱਕ ਤੇਜ਼ ਰਫ਼ਤਾਰ ਟਰੱਕ ਨੇ ਉਸ ਨੂੰ ਫੇਟ ਮਾਰ ਦਿੱਤੀ ਜਿਸ ਕਾਰਨ ਉਸ ਦੀ ਮੌਕੇ ’ਤੇ ਹੀ ਮੌਤ ਹੋ ਗਈ। ਟਰੱਕ ਚਾਲਕ ਮੌਕੇ ਤੋਂ ਟਰੱਕ ਸਮੇਤ ਫ਼ਰਾਰ ਹੋ ਗਿਆ।
ਪੁਲੀਸ ਵੱਲੋਂ ਲਾਸ਼ ਕਬਜ਼ੇ ਵਿੱਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਪੁਲੀਸ ਅਧਿਕਾਰੀਆਂ ਨੇ ਦੱਸਿਆ ਕਿ ਰਸਤੇ ਵਿੱਚ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਚੈੱਕ ਕੀਤੀ ਜਾ ਰਹੀ ਹੈ ਤੇ ਛੇਤੀ ਹੀ ਮੁਲਜ਼ਮ ਨੂੰ ਕਾਬੂ ਕਰ ਲਿਆ ਜਾਵੇਗਾ।
Advertisement
Advertisement
Advertisement