ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸੜਕ ਹਾਦਸੇ ਵਿੱਚ ਨੌਜਵਾਨ ਦੀ ਮੌਤ

11:22 AM Dec 27, 2023 IST

ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 26 ਦਸੰਬਰ
ਥਾਣਾ ਮੋਤੀ ਨਗਰ ਦੇ ਇਲਾਕੇ ਸਮਰਾਲਾ ਚੌਕ ਨੇੜੇ ਪੁਲ ’ਤੇ ਵਾਪਰੇ ਸੜਕ ਹਾਦਸੇ ਵਿੱਚ ਸਾਈਕਲ ਸਵਾਰ ਦੀ ਮੌਤ ਹੋ ਗਈ। ਇਸ ਸਬੰਧੀ ਗਲੀ ਨੰਬਰ 1 ਫੌਜੀ ਕਲੋਨੀ ਵਾਸੀ ਸੰਤੋਸ਼ ਕੁਮਾਰ ਨੇ ਦੱਸਿਆ ਕਿ ਉਹ ਅਤੇ ਉਸਦਾ ਜੀਜਾ ਸ਼ਤਰੂਘਨ ਆਪੋ-ਆਪਣੇ ਸਾਈਕਲਾਂ ’ਤੇ ਕੰਮ ਲਈ ਜਾ ਰਹੇ ਸਨ। ਜਦੋਂ ਉਹ ਸ਼ੇਰਪੁਰ ਕੈਂਸਰ ਹਸਪਤਾਲ ਨੇੜੇ ਪੁੱਜੇ ਤਾਂ ਇੱਕ ਟਰੱਕ ਨੇ ਇੱਕ ਮੋਟਸਾਈਕਲ ਸਵਾਰ ਨੂੰ ਪਿੱਛੇ ਤੋਂ ਟੱਕਰ ਮਾਰ ਦਿੱਤੀ। ਇਹ ਮੋਟਰਸਾਈਕਲ ਬੇਕਾਬੂ ਹੋ ਕੇ ਸ਼ਤਰੂਘਨ ਦੇ ਸਾਈਕਲ ਵਿੱਚ ਜਾ ਵੱਜਾ ਅਤੇ ਉਹ ਉਹ ਆਪਣੇ ਸਾਈਕਲ ਤੋਂ ਉੱਛਲ ਕੇ ਸੜਕ ’ਤੇ ਡਿੱਗ ਗਿਆ। ਇਸ ਦੌਰਾਨ ਟਰੱਕ ਵੱਲੋਂ ਕੁਚਲੇ ਜਾਣ ਕਾਰਨ ਉਸ ਦੀ ਮੌਕੇ ’ਤੇ ਹੀ ਮੌਤ ਹੋ ਗਈ। ਥਾਣੇਦਾਰ ਸੁਰਜੀਤ ਸਿੰਘ ਨੇ ਦੱਸਿਆ ਕਿ ਪੁਲੀਸ ਵੱਲੋਂ ਕੇਸ ਦਰਜ ਕਰਕੇ ਲਾਸ਼ ਪੋਸਟਮਾਰਟਮ ਉਪਰੰਤ ਵਾਰਸਾਂ ਹਵਾਲੇ ਕਰ ਦਿੱਤੀ ਗਈ ਹੈ।

Advertisement

Advertisement