For the best experience, open
https://m.punjabitribuneonline.com
on your mobile browser.
Advertisement

ਸੜਕ ਹਾਦਸੇ ਵਿੱਚ ਨੌਜਵਾਨ ਦੀ ਮੌਤ

10:11 AM Apr 10, 2024 IST
ਸੜਕ ਹਾਦਸੇ ਵਿੱਚ ਨੌਜਵਾਨ ਦੀ ਮੌਤ
Advertisement

ਭਗਤਾ ਭਾਈ (ਪੱਤਰ ਪ੍ਰੇਰਕ): ਅੱਜ ਇਥੇ ਬਾਜਾਖਾਨਾ ਰੋਡ ’ਤੇ ਕਾਰ ਦਰੱਖਤ ਨਾਲ ਟਕਰਾਉਣ ਕਾਰਨ ਇਕ ਨੌਜਵਾਨ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਉਦੈਵੀਰ ਸਿੰਘ ਵਜੋਂ ਹੋਈ ਹੈ। ਹਾਦਸੇ ਦਾ ਪਤਾ ਲੱਗਣ ’ਤੇ ਲੋਕਾਂ ਨੇ ਤੁਰੰਤ ਜੇਸੀਬੀ ਦੀ ਮਦਦ ਨਾਲ ਉਸ ਨੂੰ ਕਾਰ ਵਿਚੋਂ ਬਾਹਰ ਕੱਢਿਆ ਪਰ ਉਦੋਂ ਤੱਕ ਉਸ ਦੀ ਮੌਤ ਹੋ ਚੁੱਕੀ ਸੀ। ਉਕਤ ਲੜਕਾ ਦਿੱਲੀ ਪਬਲਿਕ ਸਕੂਲ ਬਠਿੰਡਾ ਦਾ ਵਿਦਿਆਰਥੀ ਸੀ ਅਤੇ ਆਪਣੇ ਨਾਨਕੇ ਘਰ ਪਿੰਡ ਸਿਰੀਏਵਾਲਾ ਵਿੱਚ ਰਹਿ ਰਿਹਾ ਸੀ। ਮ੍ਰਿਤਕ ਨੌਜਵਾਨ ਦੋ ਭੈਣਾਂ ਦਾ ਇਕਲੌਤਾ ਭਰਾ ਸੀ। ਨੌਜਵਾਨ ਉਦੈਵੀਰ ਸਿੰਘ ਦੀ ਮੌਤ ਕਾਰਨ ਪਿੰਡ ਸਿਰੀਏਵਾਲਾ ਤੇ ਸਮੁੱਚੇ ਇਲਾਕੇ ਵਿੱਚ ਸੋਗ ਦੀ ਲਹਿਰ ਪਾਈ ਜਾ ਰਹੀ ਹੈ।

Advertisement

Advertisement
Author Image

joginder kumar

View all posts

Advertisement
Advertisement
×