For the best experience, open
https://m.punjabitribuneonline.com
on your mobile browser.
Advertisement

ਸੜਕ ਹਾਦਸੇ ਵਿੱਚ ਨੌਜਵਾਨ ਦੀ ਮੌਤ

07:57 AM May 10, 2024 IST
ਸੜਕ ਹਾਦਸੇ ਵਿੱਚ ਨੌਜਵਾਨ ਦੀ ਮੌਤ
Advertisement

ਨਿੱਜੀ ਪੱਤਰ ਪ੍ਰੇਰਕ
ਸਿਰਸਾ, 9 ਮਈ
ਇਥੋਂ ਦੇ ਪਿੰਡ ਗੁਡੀਆਖੇੜਾ ਨੇੜੇ ਵਾਪਰੇ ਇਕ ਸੜਕ ਹਾਦਸੇ ’ਚ ਨੌਜਵਾਨ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ 23 ਸਾਲਾ ਗੁਰਦਿੱਤਾ ਸਿੰਘ ਵਜੋਂ ਹੋਈ ਹੈ। ਮ੍ਰਿਤਕ ਦੀ ਲਾਸ਼ ਪੋਸਟਮਾਰਟਮ ਮਗਰੋਂ ਵਾਰਸਾਂ ਨੂੰ ਸੌਂਪ ਦਿੱਤੀ ਗਈ ਹੈ। ਪਰਿਵਾਰਕ ਮੈਂਬਰਾਂ ਵਲੋਂ ਪੁਲੀਸ ਕੋਲ ਦਰਜ ਕਰਵਾਏ ਬਿਆਨਾਂ ’ਚ ਦੱਸਿਆ ਗਿਆ ਹੈ ਕਿ ਗੁਰਦਿੱਤਾ ਸਿੰਘ ਬੀਤੀ ਦੇਰ ਰਾਤ ਸੜਕ ’ਤੇ ਜਾ ਰਿਹਾ ਸੀ ਤਾਂ ਇਸੇ ਦੌਰਾਨ ਇਕ ਮੋਟਰਸਾਈਕਲ ਸਵਾਰ ਨੇ ਉਸ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਉਸ ਦੀ ਗੰਭੀਰ ਸੱਟਾਂ ਲੱਗੀਆਂ। ਜਿਸ ਮਗਰੋਂ ਉਸ ਨੂੰ ਹਸਪਤਾਲ ਪਹੁੰਚਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਸੂਚਨਾ ਮਿਲਣ ਮਗਰੋਂ ਪੁਲੀਸ ਨੇ ਮੌਕੇ ’ਤੇ ਪਹੁੰਚ ਕੇ ਸਥਿਤੀ ਦਾ ਜਾਇਜ਼ਾ ਲਿਆ ਅਤੇ ਪਰਿਵਾਰਕ ਮੈਂਬਰਾਂ ਦੇ ਬਿਆਨ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

Advertisement

Advertisement
Author Image

sukhwinder singh

View all posts

Advertisement
Advertisement
×