ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸੜਕ ਹਾਦਸੇ ਵਿੱਚ ਨੌਜਵਾਨ ਦੀ ਮੌਤ

11:34 AM Jun 16, 2024 IST

ਗੁਰਿੰਦਰ ਸਿੰਘ
ਲੁਧਿਆਣਾ, 15 ਜੂਨ
ਇੱਥੇ ਸੜਕ ਹਾਦਸਿਆਂ ਵਿੱਚ ਇੱਕ ਨੌਜਵਾਨ ਦੀ ਮੌਤ ਹੋ ਗਈ ਹੈ ਜਦਕਿ ਇੱਕ ਹੋਰ ਹਾਦਸੇ ਵਿੱਚ ਰਾਜ ਸਭਾ ਮੈਂਬਰ ਸੰਜੀਵ ਅਰੋੜਾ ਦਾ ਡਰਾਈਵਰ ਜ਼ਖ਼ਮੀ ਹੋ ਗਿਆ। ਥਾਣਾ ਡਾਬਾ ਦੀ ਪੁਲੀਸ ਨੂੰ ਜਗਦੀਸ਼ ਨਗਰ ਵਾਸੀ ਰਾਵਿੰਦਰ ਸਿੰਘ ਨੇ ਦੱਸਿਆ ਹੈ ਕਿ ਉਹ ਆਪਣੇ ਲੜਕੇ ਜਸਪ੍ਰੀਤ ਸਿੰਘ (32 ਸਾਲ) ਸਮੇਤ ਆਪਣੇ-ਆਪਣੇ ਮੋਟਰਸਾਈਕਲਾਂ ’ਤੇ ਸਵਾਰ ਹੋ ਕੇ ਘਰ ਜਾ ਰਹੇ ਸੀ ਤਾਂ ਸਟਾਰ ਰੋਡ ਪਿੰਡ ਲੋਹਾਰਾ ਪੁੱਜੇ ਤਾਂ ਕਿਸੇ ਵਾਹਨ ਦੇ ਚਾਲਕ ਨੇ ਤੇਜ਼ ਰਫ਼ਤਾਰੀ ਨਾਲ ਵਾਹਨ ਚਲਾ ਕੇ ਲੜਕੇ ਨੂੰ ਫੇਟ ਮਾਰੀ, ਜਿਸ ਨਾਲ ਉਹ ਹੇਠਾਂ ਡਿੱਗ ਪਿਆ ਅਤੇ ਉਸ ਦੀ ਮੌਕੇ ’ਤੇ ਹੀ ਮੌਤ ਹੋ ਗਈ। ਥਾਣੇਦਾਰ ਸੋਹਨ ਦਾਸ ਨੇ ਦੱਸਿਆ ਹੈ ਕਿ ਪੁਲੀਸ ਵੱਲੋਂ ਕੇਸ ਦਰਜ ਕਰਕੇ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ ਜਦਕਿ ਲਾਸ਼ ਪੋਸਟਮਾਰਟਮ ਉਪਰੰਤ ਵਾਰਸਾਂ ਹਵਾਲੇ ਕਰ ਦਿੱਤੀ ਗਈ ਹੈ।
ਇਸੇ ਤਰ੍ਹਾਂ ਥਾਣਾ ਫੋਕਲ ਪੁਆਇੰਟ ਦੀ ਪੁਲੀਸ ਨੂੰ ਸ਼ਿਵ ਕਲੋਨੀ ਕੈਂਥਲ ਰੋਡ ਕਰਨਾਲ ਵਾਸੀ ਜਗਦੀਪ ਸਿੰਘ ਨੇ ਦੱਸਿਆ ਕਿ ਉਹ ਪੰਜਾਬ ਆਰਮਡ ਪੁਲੀਸ ਵੱਲੋਂ ਸੰਜੀਵ ਅਰੋੜਾ ਰਾਜ ਸਭਾ ਮੈਂਬਰ ਨਾਲ ਸਰਕਾਰੀ ਗੱਡੀ ਬਲੈਰੋ ਦਾ ਡਰਾਈਵਰ ਹੈ। ਉਹ ਸਮੇਤ ਸਿਪਾਹੀ ਬਲਵੰਤ ਸਿੰਘ ਦੇ ਮੈਂਬਰ ਰਾਜ ਸਭਾ ਦੇ ਗੈਸਟ ਲੈਣ ਲਈ ਹੈਮਟਨ ਹੋਮਸ ਦੇ ਬਾਹਰ ਚੰਡੀਗੜ੍ਹ ਰੋਡ ’ਤੇ ਖੜ੍ਹ ਕੇ ਗੈਸਟ ਦੀ ਉਡੀਕ ਕਰ ਰਿਹਾ ਸੀ ਤਾਂ ਮੋਹਿਤ ਕੁਮਾਰ ਵਾਸੀ ਲੇਬਰ ਕਲੋਨੀ ਜਮਾਲਪੁਰ ਨੇ ਆਪਣਾ ਅਪਾਚੀ ਮੋਟਰਸਾਈਕਲ ਕੋਹਾੜਾ ਸਾਈਡ ਤੋਂ ਤੇਜ਼ ਰਫ਼ਤਾਰੀ ਨਾਲ ਉਸ ਵਿੱਚ ਮਾਰੀ ਜਿਸ ਨਾਲ ਉਸ ਦੀ ਲੱਤ ਟੁੱਟ ਗਈ। ਉਸ ਨੂੰ ਇਲਾਜ ਲਈ ਡੀਐਮਸੀ ਹਸਪਤਾਲ ਭੇਜਿਆ ਗਿਆ ਹੈ। ਥਾਣੇਦਾਰ ਗੁਰਮੀਤ ਸਿੰਘ ਨੇ ਦੱਸਿਆ ਹੈ ਕਿ ਪੁਲੀਸ ਵੱਲੋਂ ਕੇਸ ਦਰਜ ਕਰਕੇ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।

Advertisement

Advertisement