For the best experience, open
https://m.punjabitribuneonline.com
on your mobile browser.
Advertisement

ਸੜਕ ਹਾਦਸੇ ਵਿੱਚ ਨੌਜਵਾਨ ਦੀ ਮੌਤ

08:25 AM Sep 05, 2024 IST
ਸੜਕ ਹਾਦਸੇ ਵਿੱਚ ਨੌਜਵਾਨ ਦੀ ਮੌਤ
Advertisement

ਗੁਰਿੰਦਰ ਸਿੰਘ
ਲੁਧਿਆਣਾ, 4 ਸਤੰਬਰ
ਵੱਖ-ਵੱਖ ਥਾਵਾਂ ’ਤੇ ਵਾਪਰੇ ਸੜਕ ਹਾਦਸਿਆਂ ਵਿੱਚ ਇੱਕ ਨੌਜਵਾਨ ਦੀ ਮੌਤ ਹੋ ਗਈ ਹੈ ਜਦਕਿ ਇੱਕ ਹੋਰ ਹਾਦਸੇ ਵਿੱਚ ਇੱਕ ਲੜਕੀ ਜ਼ਖ਼ਮੀ ਹੋ ਗਈ ਹੈ ਜਿਸਨੂੰ ਇਲਾਜ ਲਈ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ। ਥਾਣਾ ਡਿਵੀਜ਼ਨ ਨੰਬਰ 7 ਦੀ ਪੁਲੀਸ ਨੂੰ ਰਕੇਸ਼ ਕੁਮਾਰ ਨੇ ਦੱਸਿਆ ਕਿ ਉਸਦਾ ਲੜਕਾ ਸ਼ਾਮ ਕੁਮਾਰ (31) ਆਪਣੇ ਮੋਟਰਸਾਈਕਲ ’ਤੇ ਆਪਣੇ ਘਰ ਆ ਰਿਹਾ ਸੀ ਕਿ ਭਾਮੀਆਂ ਰੋਡ ਕੁਲੀਏਵਾਲ ਸਾਵਨ ਵਿਹਾਰ ਕਲੋਨੀ ਪਾਸ ਸਾਹਮਣੇ ਤੋਂ ਆਉਂਦੇ ਇੱਕ ਟਿੱਪਰ ਦੇ ਚਾਲਕ ਨੇ ਮੋਟਰਸਾਈਕਲ ਨੂੰ ਫੇਟ ਮਾਰੀ, ਜਿਸ ਕਾਰਨ ਉਹ ਹੇਠਾਂ ਡਿੱਗ ਪਿਆ ਅਤੇ ਗੰਭੀਰ ਜ਼ਖ਼ਮੀ ਹੋ ਗਿਆ। ਇਸ ਤੋਂ ਪਹਿਲਾਂ ਕਿ ਉਸਨੂੰ ਹਸਪਤਾਲ ਲਿਜਾਇਆ ਜਾਂਦਾ, ਉਸ ਦੀ ਮੌਕੇ ’ਤੇ ਹੀ ਮੌਤ ਹੋ ਗਈ। ਥਾਣੇਦਾਰ ਜਗਦੀਸ਼ ਰਾਜ ਨੇ ਦੱਸਿਆ ਕਿ ਪੁਲੀਸ ਵੱਲੋਂ ਅਣਪਛਾਤੇ ਵਿਅਕਤੀ ਖ਼ਿਲਾਫ਼ ਕੇਸ ਦਰਜ ਕਰਕੇ ਕਾਰਵਾਈ ਕੀਤੀ ਜਾ ਰਹੀ ਹੈ ਜਦਕਿ ਲਾਸ਼ ਪੋਸਟਮਾਰਟਮ ਉਪਰੰਤ ਵਾਰਸਾਂ ਹਵਾਲੇ ਕਰ ਦਿੱਤੀ ਗਈ ਹੈ। ਇਸੇ ਤਰ੍ਹਾਂ ਥਾਣਾ ਸਾਹਨੇਵਾਲ ਦੀ ਪੁਲੀਸ ਨੂੰ ਗੁਰੂ ਅਰਜਨ ਦੇਵ ਨਗਰ ਵਾਸੀ ਹਰਵਿੰਦਰ ਸਿੰਘ ਨੇ ਦੱਸਿਆ ਕਿ ਉਸਦਾ ਲੜਕਾ ਰਾਜਬੀਰ ਸਿੰਘ ਅਤੇ ਛੋਟੀ ਲੜਕੀ ਹਰਦੀਪ ਕੌਰ (16) ਮੋਟਰਸਾਈਕਲ ’ਤੇ ਸਾਹਨੇਵਾਲ ਤੋਂ ਘਰ ਜਾ ਰਹੇ ਸਨ ਕਿ ਜਦੋਂ ਉਹ ਢੰਡਾਰੀ ਕਲਾਂ ਸਾਹਮਣੇ ਜੀਟੀ ਰੋਡ ਕੋਲ ਪੁੱਜੇ ਤਾਂ ਦੋ ਨੌਜਵਾਨਾਂ ਨੇ ਆਪਣਾ ਮੋਟਰਸਾਈਕਲ ਤੇਜ਼ ਰਫ਼ਤਾਰ ਤੇ ਲਾਪਰਵਾਹੀ ਨਾਲ ਚਲਾ ਕੇ ਉਨ੍ਹਾਂ ਨੂੰ ਫੇਟ ਮਾਰੀ ਜਿਸ ਕਾਰਨ ਉਹ ਹੇਠਾਂ ਡਿੱਗ ਗਏ ਅਤੇ ਉਨ੍ਹਾਂ ਦੇ ਕਾਫ਼ੀ ਸੱਟਾਂ ਲੱਗੀਆਂ।‌ ਗੰਭੀਰ ਜ਼ਖ਼ਮੀ ਹਾਲਤ ਵਿੱਚ ਲੜਕੀ ਨੂੰ ਇਲਾਜ ਲਈ ਅਰੋੜਾ ਨਿਊਰੋ ਸੈਂਟਰ ਮਾਲ ਰੋਡ ਦਾਖ਼ਲ ਕਰਵਾਇਆ ਗਿਆ ਜਦਕਿ ਪੁਲੀਸ ਵੱਲੋਂ ਕੇਸ ਦਰਜ ਕਰ ਲਿਆ ਗਿਆ ਹੈ।

Advertisement

Advertisement
Advertisement
Author Image

Advertisement