ਨੌਜਵਾਨ ਦੀ ਸੜਕ ਹਾਦਸੇ ਵਿੱਚ ਮੌਤ
07:09 AM Dec 12, 2024 IST
ਪੱਤਰ ਪ੍ਰੇਰਕ
ਗੂਹਲਾ ਚੀਕਾ, 11 ਦਸੰਬਰ
ਸਾਬਕਾ ਜ਼ਿਲ੍ਹਾ ਸਿੱਖਿਆ ਅਧਿਕਾਰੀ ਪ੍ਰੇਮ ਸਿੰਘ ਪੂਨੀਆ ਦੇ ਪੁੱਤਰ ਅਨੁਪਮ ਪੂਨੀਆ (26) ਦੀ ਬੀਤੀ ਰਾਤ ਸੜਕ ਹਾਦਸੇ ਵਿੱਚ ਮੌਤ ਹੋ ਗਈ। ਅਨੁਪਮ ਪੂਨੀਆ ਮੰਗਲਵਾਰ ਨੂੰ ਚੀਕਾ ਵਿੱਚ ਵਿਆਹ ਸਮਾਗਮ ਵਿੱਚ ਸ਼ਾਮਲ ਹੋਣ ਤੋਂ ਬਾਅਦ ਦੇਰ ਰਾਤ ਪਟਿਆਲਾ ਜਾ ਰਿਹਾ ਸੀ ਕਿ ਪਿੰਡ ਪੰਜੌਲਾ (ਪੰਜਾਬ) ਨੇੜੇ ਕਾਰ ਬੇਕਾਬੂ ਹੋ ਕੇ ਸੜਕ ਕਿਨਾਰੇ ਬਣੇ ਪੁਲ ਨਾਲ ਟਕਰਾ ਗਈ। ਹਾਦਸੇ ਤੋਂ ਬਾਅਦ ਰਾਹਗੀਰਾਂ ਅਤੇ ਪੰਜਾਬ ਪੁਲੀਸ ਦੇ ਮੁਲਾਜ਼ਮਾਂ ਨੇ ਅਨੁਪਮ ਨੂੰ ਪਟਿਆਲਾ ਦੇ ਹਸਪਤਾਲ ਵਿੱਚ ਦਾਖ਼ਲ ਕਰਵਾਇਆ, ਜਿੱਥੇ ਉਸ ਦੀ ਮੌਤ ਹੋ ਗਈ। ਪੁਲੀਸ ਨੇ ਲਾਸ਼ ਦਾ ਪੋਸਟਮਾਰਟਮ ਕਰਵਾ ਕੇ ਪਰਿਵਾਰਕ ਮੈਂਬਰਾਂ ਨੂੰ ਸੌਂਪ ਦਿੱਤੀ, ਜਿਸ ਤੋਂ ਬਾਅਦ ਚੀਕਾ ਦੇ ਸ਼ਮਸ਼ਾਨਘਾਟ ਵਿੱਚ ਲਾਸ਼ ਦਾ ਸਸਕਾਰ ਕਰ ਦਿੱਤਾ ਗਿਆ।
Advertisement
Advertisement