For the best experience, open
https://m.punjabitribuneonline.com
on your mobile browser.
Advertisement

ਰੁਜ਼ਗਾਰ ਨਾ ਮਿਲਣ ਕਾਰਨ ਨੌਜਵਾਨ ਵਰਗ ਨਿਰਾਸ਼: ਚੀਮਾ

08:40 AM Apr 11, 2024 IST
ਰੁਜ਼ਗਾਰ ਨਾ ਮਿਲਣ ਕਾਰਨ ਨੌਜਵਾਨ ਵਰਗ ਨਿਰਾਸ਼  ਚੀਮਾ
ਚੇਅਰਮੈਨ ਵਿਕਰਮਜੀਤ ਸਿੰਘ ਚੀਮਾ ਨੂੰ ਲੱਡੂਆਂ ਨਾਲ ਤੋਲਦੇ ਹੋਏ ਬਾਬੈਨ ਵਾਸੀ। -ਫੋਟੋ: ਸਤਨਾਮ ਸਿੰਘ
Advertisement

ਪੱਤਰ ਪ੍ਰੇਰਕ
ਸ਼ਾਹਬਾਦ ਮਾਰਕੰਡਾ, 10 ਅਪਰੈਲ
ਬਲਾਕ ਸਮਿਤੀ ਪਿਪਲੀ ਦੇ ਚੇਅਰਮੈਨ ਵਿਕਰਮਜੀਤ ਸਿੰਘ ਚੀਮਾ ਦਾ ਬਾਬੈਨ ਪੁੱਜਣ ’ਤੇ ਸਿੱਖ ਭਾਈਚਾਰੇ ਦੇ ਲੋਕਾਂ ਨੇ ਲੱਡੂਆਂ ਨਾਲ ਤੋਲ ਕੇ ਸਨਮਾਨ ਕੀਤਾ। ਇਸ ਮੌਕੇ ਇਲਾਕਾ ਵਾਸੀਆਂ ਨੇ ਉਨ੍ਹਾਂ ਨੂੰ ਆਪਣਾ ਪੂਰਾ ਸਮਰਥਨ ਦੇਣ ਦਾ ਭਰੋਸਾ ਦਿੱਤਾ ਤੇ ਫੁੱਲਾਂ ਦੇ ਹਾਰ ਪਾ ਕੇ ਸਵਾਗਤ ਕੀਤਾ। ਸ੍ਰੀ ਚੀਮਾ ਨੇ ਲੋਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਜੇ ਹਲਕਾ ਲਾਡਵਾ ਦੇ ਲੋਕ ਵਿਕਾਸ ਚਾਹੁੰਦੇ ਹਨ ਤਾਂ ਉਨ੍ਹਾਂ ਨੂੰ ਅਜਿਹਾ ਉਮੀਦਵਾਰ ਵਿਧਾਨ ਸਭਾ ਵਿਚ ਚੁਣ ਕੇ ਭੇਜਣਾ ਚਾਹੀਦਾ ਹੈ, ਜੋ ਉਨ੍ਹਾਂ ਦੇ ਵਿਕਾਸ ਤੇ ਰੁਜ਼ਗਾਰ ਦੇ ਮੁੱਦਿਆਂ ਨੂੰ ਉਠਾ ਸਕੇ। ਉਨ੍ਹਾਂ ਕਿਹਾ ਕਿ ਪਿਛਲੇ ਲੰਮੇ ਸਮੇਂ ਤੋਂ ਹਲਕਾ ਲਾਡਵਾ ਹਰ ਖੇਤਰ ਵਿਚ ਪਿਛੜਦਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਬਾਬੈਨ ਬਲਾਕ ਦੀਆਂ ਮੁੱਖ ਮੰਗਾਂ ਮਹਿਲਾ ਕਾਲਜ, ਸਟੇਡੀਅਮ, ਬੱਸ ਸਟੈਂਡ ਆਦਿ ਅੱਜ ਵੀ ਅਧੂਰੀਆਂ ਹਨ। ਲਾਡਵਾ ਵਿਚ ਬਾਈਪਾਸ ਦੀ ਮੰਗ ਲੰਬੇ ਅਰਸੇ ਤੋਂ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸੈਂਕੜੇ ਵਿਦਿਆਰਥਣਾਂ ਆਪਣੀ ਜਾਨ ਖਤਰੇ ਵਿਚ ਪਾ ਕੇ ਬਾਬੈਨ ਤੋਂ ਬਾਹਰ ਸਿੱਖਿਆ ਗ੍ਰਹਿਣ ਕਰਨ ਲਈ ਜਾਂਦੀਆਂ ਹਨ। ਚੀਮਾ ਨੇ ਕਿਹਾ ਕਿ ਉਸ ਦੀ ਸੋਚ ਹੈ ਕਿ ਬਾਬੈਨ ਖੇਤਰ ਦੀ ਹਰ ਬੇਟੀ ਪੜ੍ਹੀ ਲਿਖੀ ਹੋਵੇ ਤਾਂ ਜੋ ਉਸ ਦਾ ਭਵਿੱਖ ਉਜਵਲ ਬਣ ਸਕੇ। ਉਨ੍ਹਾਂ ਕਿਹਾ ਕਿ ਅੱਜ ਨੌਜਵਾਨ ਵਰਗ ਨੂੰ ਰੁਜ਼ਗਾਰ ਨਾ ਮਿਲਣ ਕਰ ਕੇ ਉਹ ਹਤਾਸ਼ ਤੇ ਪ੍ਰੇਸ਼ਾਨ ਹੈ। ਜੇ ਲੋਕਾਂ ਨੇ ਉਨ੍ਹਾਂ ਨੂੰ ਕਮਾਨ ਸੌਂਪੀ ਤਾਂ ਉਹ ਨੌਜਵਾਨ ਵਰਗ ਨੂੰ ਰੁਜ਼ਗਾਰ ਵਿਚ ਪੂਰਾ ਹਿੱਸਾ ਦਿਵਾਉਣ ਦਾ ਕੰਮ ਕਰਨਗੇ।

Advertisement

Advertisement
Author Image

joginder kumar

View all posts

Advertisement
Advertisement
×