ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਏ-ਜ਼ੋਨ ਦਾ ਯੁਵਕ ਮੇਲਾ ਸ਼ੁਰੂ

06:54 AM Oct 18, 2024 IST
ਯੁਵਕ ਮੇਲੇ ਦੇ ਪਹਿਲੇ ਦਿਨ ਪੇਸ਼ਕਾਰੀ ਦਿੰਦੇ ਹੋਏ ਵਿਦਿਆਰਥੀ।

ਮਨਮੋਹਨ ਸਿੰਘ ਢਿੱਲੋਂ
ਅੰਮ੍ਰਿਤਸਰ, 17 ਅਕਤੂਬਰ
ਗੁਰੂ ਨਾਨਕ ਦੇਵ ਯੂਨੀਵਰਸਿਟੀ ਨਾਲ ਸਬੰਧਤ ਅੰਮ੍ਰਿਤਸਰ ਜ਼ਿਲ੍ਹੇ ਦੇ ਕਾਲਜਾਂ ਦਾ ਏ-ਜ਼ੋਨ ਦਾ ਯੁਵਕ ਮੇਲਾ ਅੱਜ ਯੂਨਵਿਰਸਿਟੀ ਦੇ ਦਸਮੇਸ਼ ਆਡੀਟੋਰੀਅਮ ਵਿੱਚ ਪਹਿਰਾਵਿਆਂ ਦੀਆਂ ਪੇਸ਼ਕਾਰੀਆਂ ਨਾਲ ਸ਼ੁਰੂ ਹੋਇਆ। ਵੱਖ - ਵੱਖ ਕਾਲਜਾਂ ਦੇ ਵਿਦਿਆਰਥੀਆਂ ਨੇ ਵੱਖੋ-ਵੱਖਰੇ ਪਹਿਰਾਵੇ ਪਾ ਕੇ ਆਪਣੇ ਵਿਰਸੇ ਤੇ ਸਭਿਆਚਾਰ ਦਾ ਪ੍ਰਗਟਾਵਾ ਕੀਤਾ।
ਫੈਸਟੀਵਲ ਦਾ ਉਦਘਾਟਨ ਡੀਨ (ਵਿਦਿਆਰਥੀ ਭਲਾਈ) ਪ੍ਰੋ. ਪ੍ਰੀਤ ਮਹਿੰਦਰ ਸਿੰਘ ਬੇਦੀ ਨੇ ਦੀਪ ਜਗਾ ਕੇ ਕੀਤਾ। ਯੁਵਕ ਭਲਾਈ ਵਿਭਾਗ ਦੇ ਇੰਚਾਰਜ ਡਾ. ਅਮਨਦੀਪ ਸਿੰਘ ਨੇ ਦੱਸਿਆ ਕਿ ਫੈਸਟੀਵਲ ਦਾ ਆਯੋਜਨ ਅਧਿਆਪਕਾਂ ਵਿਦਿਆਰਥੀਆਂ ਦੀ ਵਿਸ਼ੇਸ਼ ਟੀਮ ਦੇ ਸਹਿਯੋਗ ਨਾਲ ਕੀਤਾ ਜਾਂਦਾ ਹੈ।
ਉਨ੍ਹਾਂ ਕਿਹਾ ਕਿ ਸਿੱਖਿਆ ਸਿਰਫ਼ ਗਿਆਨ ਹਾਸਲ ਕਰਨਾ ਹੀ ਨਹੀਂ ਹੈ, ਇਹ ਇੱਕ ਸੰਪੂਰਨ ਪ੍ਰਕਿਰਿਆ ਹੈ, ਜਿਸ ਵਿੱਚ ਵਿਦਿਆਰਥੀ ਸਾਰੀ ਉਮਰ ਵਿਚਰਣ ਲਈ ਘੜਿਆ ਜਾਂਦਾ ਹੈ। ਇਸ ਸਫ਼ਰ ਵਿੱਚ ਨੈਤਿਕਤਾ ਅਹਿਮ ਭੂਮਿਕਾ ਨਿਭਾਉਂਦੀ ਹੈ, ਜੋ ਵਿਦਿਆਰਥੀਆਂ ਨੂੰ ਜ਼ਿੰਮੇਵਾਰ ਬਣਨ ਅਤੇ ਉਨ੍ਹਾਂ ਦੇ ਅਕਾਦਮਿਕ ਤੇ ਨਿੱਜੀ ਜੀਵਨ ਅੱਗੇ ਵਧਣ ਲਈ ਉਨ੍ਹਾਂ ਦਾ ਮਾਰਗ-ਦਰਸ਼ਨ ਕਰਦੀ ਹੈ। ਉਨ੍ਹਾਂ ਕਿਹਾ ਕਿ ਪੜ੍ਹਾਈ ਤੋਂ ਇਲਾਵਾ ਹੋਰਨਾਂ ਉਸਾਰੂ ਗਤੀਵਿਧੀਆਂ ਵਿੱਚ ਸ਼ਾਮਲ ਹੋਣਾ ਇਸ ਵਿਦਿਦਅਕ ਅਨੁਭਵ ਨੂੰ ਵਧਾਉਣ ਤੋਂ ਇਲਾਵਾ ਟੀਮ ਵਰਕ, ਲੀਡਰਸ਼ਿਪ ਅਤੇ ਸਮਾਜਿਕ ਹੁਨਰ ਨੂੰ ਉਤਸ਼ਾਹਿਤ ਕਰਦਾ ਹੈ। ਡਾ. ਅਮਨਦੀਪ ਸਿੰਘ ਨੇ ਦੱਸਿਆ ਕਿ ਦਸਮੇਸ਼ ਆਡੀਟੋਰੀਅਮ ਵਿੱਚ ਅੱਜ ਕਾਸਟਿਊਮ ਪਰੇਡ, ਮਾਈਮ, ਮਿਮਿੱਕਰੀ, ਸਕਿੱਟ ਅਤੇ ਵੰਨ ਐਕਟ ਪਲੇਅ ਦੇ ਮੁਕਾਬਲੇ ਕਰਵਾਏ ਗਏ ਅਤੇ ਗੋਲਡਨ ਜੁਬਲੀ ਕਨਵੈਨਸ਼ਨ ਸੈਂਟਰ ਵਿੱਚ ਕਲਾਸੀਕਲ ਇੰਸਟਰੂਮੈਂਟਲ (ਪਰਕਸ਼ਨ), ਕਲਾਸੀਕਲ ਇੰਸਟਰੂਮੈਂਟਲ (ਨਾਨ-ਪਰਕਸ਼ਨ), ਕਲਾਸੀਕਲ ਵੋਕਲ, ਫੋਕ ਆਰਕੈਸਟਰਾ ਦਾ ਆਯੋਜਨ ਕੀਤਾ ਗਿਆ। ਆਰਕੀਟੈਕਚਰ ਵਿਭਾਗ ਦੇ ਤੀਜੇ ਮੰਚ ‘ਤੇ ਪੇਂਟਿੰਗ ਆਨ ਦਾ ਸਪਾਟ, ਕਾਰਟੂਨਿੰਗ, ਕੋਲਾਜ, ਕਲੇਅ ਮਾਡਲਿੰਗ, ਆਨ ਦਾ ਸਪਾਟ ਫੋਟੋਗ੍ਰਾਫੀ ਅਤੇ ਕਾਨਫਰੰਸ ਹਾਲ ਵਿੱਚ ਇੰਸਟਾਲੇਸ਼ਨ ਅਤੇ ਕੁਇਜ਼ ਪ੍ਰੀਲਿਮਨਰੀ ਅਤੇ ਫਾਈਨਲ ਦੇ ਮੁਕਾਬਲੇ ਕਰਵਾਏ ਗਏ।
ਉਨ੍ਹਾਂ ਕਿਹਾ ਕਿ ਮਿਮਿੱਕਰੀ ਮੁਕਾਬਲਿਆਂ ਵਿੱਚ, ਵਿਦਿਆਰਥੀਆਂ ਨੇ ਮਸ਼ਹੂਰ ਹਸਤੀਆਂ, ਰੋਜ਼ਾਨਾ ਜੀਵਨ ਦੀਆਂ ਘਟਨਾਵਾਂ, ਕੁਦਰਤੀ ਵਰਤਾਰਿਆਂ ਦੀਆਂ ਅਵਾਜ਼ਾਂ, ਹੋਰਨਾਂ ਪਾਤਰਾਂ ਜਾਂ ਰੋਜ਼ਾਨਾ ਦੀਆਂ ਸਥਿਤੀਆਂ ਦੀ ਨਕਲ ਕਰਕੇ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ। ਵਿਦਿਆਰਥੀ ਕਲਾਕਾਰਾਂ ਨੇ ਹਾਸੇ ਅਤੇ ਵਿਅੰਗ ਨੂੰ ਸ਼ਾਮਲ ਕਰਦਿਆਂ ਆਪਣੇ ਆਵਾਜ਼ੀ ਹੁਨਰ, ਹਾਸਰਸ ਅਤੇ ਸਿਰਜਣਾਤਮਕਤਾ ਦਾ ਪ੍ਰਦਰਸ਼ਨ ਕੀਤਾ।

Advertisement

Advertisement