ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਮਹਿੰਗਾਈ ਅਤੇ ਬੇਰੁਜ਼ਗਾਰੀ ਕਾਰਨ ਨੌਜਵਾਨ ਵਿਦੇਸ਼ਾਂ ’ਚ ਜਾਣ ਲਈ ਮਜਬੂਰ: ਭਾਂਵਰਾ

09:00 AM Apr 03, 2024 IST
ਜਲਾਲਾਬਾਦ ਦੀ ਇੰਦਰ ਨਗਰੀ ਦੀ ਟੁੱਟੀ ਸੜਕ ਦੀ ਝਲਕ।

ਸ਼ਾਹਬਾਦ ਮਾਰਕੰਡਾ (ਪੱਤਰ ਪ੍ਰੇਰਕ): ਬਲਾਕ ਕਾਂਗਰਸ ਕਮੇਟੀ ਦੇ ਸਾਬਕਾ ਪ੍ਰਧਾਨ ਤੇ ਮੌਜੂਦਾ ਕੌਂਸਲਰ ਮੋਹਨ ਲਾਲ ਭਾਂਵਰਾ ਨੇ ਲੋਕ ਸਭਾ ਚੋਣਾਂ ਲਈ ਇੰਡੀਆ ਗੱਠਜੋੜ ਦੇ ਉਮੀਦਵਾਰ ਡਾ. ਸ਼ੁਸ਼ੀਲ ਕੁਮਾਰ ਦੇ ਹੱਕ ਵਿਚ ਚੋਣ ਪ੍ਰਚਾਰ ਕਰਦਿਆਂ ਅੱਜ ਪਿੰਡ ਕਲਸਾਣੀ ਵਿਚ ਲੋਕਾਂ ਨੂੰ ਗੱਠਜੋੜ ਦੇ ਉਮੀਦਵਾਰ ਨੂੰ ਜਿਤਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਭਾਜਪਾ ਦੇ ਰਾਜ ਵਿੱਚ ਰਿਕਾਰਡ ਤੋੜ ਮਹਿੰਗਾਈ ,ਬੇਰੁਜ਼ਗਾਰੀ ਅਤੇ ਅਗਨੀਵੀਰ ਵਰਗੀਆਂ ਯੋਜਨਾਵਾਂ ਨੇ ਨੌਜਵਾਨਾਂ ਨੂੰ ਵਿਦੇਸ਼ਾਂ ਵਿੱਚ ਜਾਣ ਲਈ ਮਜਬੂਰ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸਾਬਕਾ ਮੁੱਖ ਮੰਤਰੀ ਭੁਪਿੰਦਰ ਸਿੰਘ ਹੁੱਡਾ ਤੇ ਲੋਕ ਸਭਾ ਮੈਂਬਰ ਦੀਪੇਂਦਰ ਹੁੱਡਾ ਲਗਾਤਾਰ ਸੰਸਦ ਤੇ ਵਿਧਾਨ ਸਭਾ ਵਿੱਚ ਨੌਜਵਾਨਾਂ ਦੀ ਆਵਾਜ਼ ਬੁਲੰਦ ਕਰਕੇ ਸਰਕਾਰ ਨੂੰ ਕੁੰਭਕਰਨੀ ਨੀਂਦ ਤੋਂ ਜਗਾਉਣ ਦਾ ਕੰਮ ਕਰ ਰਹੇ ਹਨ,ਪਰ ਸਰਕਾਰ ਦੇ ਕੰਨਾਂ ’ਤੇ ਜੂੰ ਨਹੀਂ ਸਰਕ ਰਹੀ।

Advertisement

Advertisement
Advertisement