ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਬੇਰੁਜ਼ਗਾਰੀ ਕਾਰਨ ਨੌਜਵਾਨ ਦੇਸ਼ ਛੱਡਣ ਲਈ ਮਜਬੂਰ: ਹੁੱਡਾ

08:02 AM May 16, 2024 IST

ਦਵਿੰਦਰ ਸਿੰਘ
ਯਮੁਨਾਨਗਰ, 15 ਮਈ
ਇੱਥੇ ਅੱਜ ਅੰਬਾਲਾ ਤੋਂ ਕਾਂਗਰਸੀ ਉਮੀਦਵਾਰ ਵਰੁਣ ਮੁਲਾਣਾ ਦੇ ਪ੍ਰਚਾਰ ਲਈ ਸਾਬਕਾ ਮੁੱਖ ਮੰਤਰੀ ਅਤੇ ਵਿਰੋਧੀ ਧਿਰ ਦੇ ਨੇਤਾ ਭੁਪਿੰਦਰ ਸਿੰਘ ਹੁੱਡਾ ਨੇ ਰੈਲੀ ਨੂੰ ਸੰਬੋਧਨ ਕੀਤਾ। ਉਨ੍ਹਾਂ ਐੱਮਐਸਪੀ ਗਾਰੰਟੀ, 32 ਲੱਖ ਸਰਕਾਰੀ ਨੌਕਰੀਆਂ, ਲੱਖ ਰੁਪਏ ਦੀ ਸਾਲਾਨਾ ਅਪ੍ਰੈਂਟਿਸਸ਼ਿਪ ਗਾਰੰਟੀ, ਡਰ ਦੀ ਥਾਂ ਤੇ ਸੁਰੱਖਿਆ ਦੀ ਗਾਰੰਟੀ ਦੇ ਨਾਂ ’ਤੇ ਹਰਿਆਣਾ ਦੇ ਲੋਕਾਂ ਨੂੰ ਵੋਟ ਪਾਉਣ ਦੀ ਅਪੀਲ ਕੀਤੀ । ਸ੍ਰੀ ਹੁੱਡਾ ਨੇ ਕਿਹਾ ਕਿ ਇੱਕ ਪਾਸੇ ਕਾਂਗਰਸ ਵਿਕਾਸ ਅਤੇ ਭਲਾਈ ਸਕੀਮਾਂ ਦੇ ਨਾਂ ’ਤੇ ਵੋਟਾਂ ਮੰਗ ਰਹੀ ਹੈ, ਜਦਕਿ ਦੂਜੇ ਪਾਸੇ ਬਿਨਾਂ ਕੋਈ ਕੰਮ ਗਿਣਾਏ ਅਤੇ ਭਵਿੱਖ ਦੀ ਕੋਈ ਯੋਜਨਾ ਦੱਸੇ ਬਿਨਾਂ ਭਾਜਪਾ ਵੋਟਾਂ ਮੰਗ ਰਹੀ ਹੈ। ਉਨ੍ਹਾਂ ਕਿਹਾ ਕਿ ਉੱਤਰੀ ਹਰਿਆਣਾ ਸਣੇ ਪੂਰੇ ਸੂਬੇ ਵਿੱਚ ਇਸ ਗੱਲ ਦਾ ਗੁੱਸਾ ਹੈ ਕਿ ਭਾਜਪਾ ਸਰਕਾਰ ਨੇ ਵੱਡੇ ਪੱਧਰ ’ਤੇ ਬੇਰੁਜ਼ਗਾਰੀ ਫੈਲਾ ਕੇ ਸਾਡੇ ਨੌਜਵਾਨਾਂ ਨੂੰ ਦੇਸ਼ ਛੱਡਣ ਲਈ ਮਜਬੂਰ ਕੀਤਾ ਹੈ। ਭਾਜਪਾ ਦੀਆਂ ਨੀਤੀਆਂ ਨੇ ਨੌਜਵਾਨਾਂ ਨੂੰ ਉਨ੍ਹਾਂ ਦੇ ਬੁੱਢੇ ਮਾਪਿਆਂ ਤੋਂ ਵੱਖ ਕਰ ਦਿੱਤਾ ਹੈ। ਕਾਂਗਰਸ ਹਰਿਆਣਾ ਨੂੰ ਅਜਿਹਾ ਸੂਬਾ ਬਣਾਉਣਾ ਚਾਹੁੰਦੀ ਹੈ ਜਿੱਥੋਂ ਕੋਈ ਵੀ ਨੌਜਵਾਨ ਦੇਸ਼ ਛੱਡਣ ਲਈ ਮਜਬੂਰ ਨਾ ਹੋਵੇ। ਇਸ ਦੌਰਾਨ ਚੌਧਰੀ ਉਦੈਭਾਨ ਨੇ ਕਿਹਾ ਕਿ ਭਾਜਪਾ ਸੰਵਿਧਾਨ ਦਾ ਗਲਾ ਘੁੱਟ ਕੇ ਭਾਰਤ ਨੂੰ ਚੀਨ ਅਤੇ ਰੂਸ ਵਾਂਗ ਇੱਕ ਗੈਰ-ਲੋਕਤੰਤਰੀ ਦੇਸ਼ ਬਣਾਉਣਾ ਚਾਹੁੰਦੀ ਹੈ। ਉਨ੍ਹਾਂ ਕਿਹਾ ਕਿ ਬਾਬਾ ਸਾਹਿਬ ਭੀਮ ਰਾਓ ਅੰਬੇਡਕਰ ਭਵਨ ਹਰ ਜ਼ਿਲ੍ਹੇ ਵਿੱਚ ਬਣਾਇਆ ਜਾਵੇਗਾ। ਇਸ ਮੌਕੇ ਵਰੁਣ ਮੁਲਾਣਾ ਨੇ ਕਿਹਾ ਕਿ ਉਹ ਜਨਤਾ ਨਾਲ ਵਾਅਦਾ ਕਰਦੇ ਹਨ ਕਿ ਜਿਸ ਤਰ੍ਹਾਂ ਉਨ੍ਹਾਂ ਨੇ ਵਿਧਾਇਕ ਬਣ ਕੇ ਵਿਧਾਨ ਸਭਾ ਵਿੱਚ ਮੁਲਾਣਾ ਦੀ ਆਵਾਜ਼ ਬੁਲੰਦ ਕੀਤੀ ਸੀ, ਉਸੇ ਤਰ੍ਹਾਂ ਉਹ ਸੰਸਦ ਮੈਂਬਰ ਬਣ ਕੇ ਲੋਕ ਸਭਾ ਵਿੱਚ ਅੰਬਾਲਾ ਦੀ ਆਵਾਜ਼ ਬੁਲੰਦ ਕਰਨਗੇ।

Advertisement

Advertisement