ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਤੇਜ਼ਧਾਰ ਹਥਿਆਰਾਂ ਨਾਲ ਹਮਲੇ ’ਚ ਨੌਜਵਾਨ ਜ਼ਖ਼ਮੀ

08:41 AM May 24, 2024 IST

ਸੰਜੀਵ ਤੇਜਪਾਲ
ਮੋਰਿੰਡਾ, 23 ਮਈ
ਪਿੰਡ ਸਮਾਣਾ ਕਲਾਂ ਵਿੱਚ ਇਕ ਨੌਜਵਾਨ ਉੱਤੇ ਚਾਰ ਅਣਪਛਾਤੇ ਹਮਲਾਵਰਾਂ ਵੱਲੋਂ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਕੇ ਗੰਭੀਰ ਰੂਪ ਵਿੱਚ ਜ਼ਖ਼ਮੀ ਕਰ ਦਿੱਤਾ ਗਿਆ, ਜਿਸ ਨੂੰ ਇਲਾਜ ਲਈ ਪੀਜੀਆਈ ਚੰਡੀਗੜ੍ਹ ਵਿੱਚ ਭਰਤੀ ਕਰਵਾਉਣਾ ਪਿਆ। ਇਹ ਨੌਜਵਾਨ ਪਿੰਡ ਵਿਚ ਸਥਿਤ ਇੰਡੀਅਨ ਬੈਂਕ ਵਿੱਚ ਚਪੜਾਸੀ ਦੀ ਨੌਕਰੀ ਕਰਦਾ ਹੈ। ਮੋਰਿੰਡਾ ਸਦਰ ਪੁਲੀਸ ਸਟੇਸ਼ਨ ਦੇ ਐੱਸਐੱਚਓ ਨਰਿੰਦਰ ਸਿੰਘ ਨੇ ਦੱਸਿਆ ਕਿ ਪਿੰਡ ਸਮਾਣਾ ਕਲਾਂ ਦੇ ਗੁਰਜੰਟ ਸਿੰਘ ਉਰਫ ਜੰਟੀ ਨੇ ਪੁਲੀਸ ਨੂੰ ਲਿਖਵਾਏ ਬਿਆਨ ਵਿੱਚ ਦੱਸਿਆ ਕਿ ਉਹ ਰੋਜ਼ਾਨਾ ਦੀ ਤਰ੍ਹਾਂ 21 ਮਈ ਨੂੰ ਸ਼ਾਮ ਸਮੇਂ ਉਹ ਆਪਣੇ ਦੋਸਤ ਸੁਖਜੀਤ ਸਿੰਘ ਪੁੱਤਰ ਰਵਿੰਦਰ ਸਿੰਘ ਨਾਲ ਸੈਰ ਕਰਨ ਲਈ ਪਿੰਡ ਸਮਾਣਾ ਖੁਰਦ ਦੀ ਸੜਕ ’ਤੇ ਗਿਆ ਸੀ। ਗੁਰਜੰਟ ਸਿੰਘ ਨੇ ਦੱਸਿਆ ਕਿ ਜਦੋਂ ਉਹ ਪਿੰਡ ਸਮਾਣਾ ਖੁਰਦ ਵਿੱਚ ਬਣ ਰਹੇ ਨਵਾਂ ਪੋਲ ਕੋਲ ਪੁੱਜੇ ਤਾਂ ਇੱਕ ਮੋਟਰਸਾਈਕਲ ’ਤੇ ਸਵਾਰ ਚਾਰ ਮੂੰਹ ਬੰਨੇ ਹੋਏ ਵਿਅਕਤੀਆਂ ਵਿੱਚੋ ਤਿੰਨ ਵਿਅਕਤੀਆਂ ਨੇ ਉਸ ਉੱਪਰ ਕਿਰਪਾਨਾਂ ਨਾਲ ਹਮਲਾ ਕਰ ਦਿੱਤਾ, ਜਿਸ ਨਾਲ ਉਸ ਦੀ ਬਾਂਹ ਅਤੇ ਗੁੱਟ ਤੇ ਸੱਟ ਲੱਗੀ, ਜਦਕਿ ਚੌਥਾ ਵਿਅਕਤੀ ਮੋਟਰਸਾਈਕਲ ’ਤੇ ਹੀ ਖੜਾ ਰਿਹਾ। ਗੁਰਜੰਟ ਸਿੰਘ ਉਰਫ ਜੰਟੀ ਨੇ ਅੱਗੇ ਦੱਸਿਆ ਕਿ ਜਦੋਂ ਉਹ ਜ਼ਖ਼ਮੀ ਹਾਲਤ ਵਿੱਚ ਉੱਠ ਕੇ ਘਰ ਜਾਣ ਲੱਗਿਆ ਤਾਂ ਹਮਲਾਵਰਾਂ ਨੇ ਉਸ ਨਾਲ ਫੇਰ ਕੁੱਟਮਾਰ ਕੀਤੀ। ਗੁਰਜੰਟ ਸਿੰਘ ਅਨੁਸਾਰ ਉਸ ਦੇ ਗੁਆਂਢੀ ਗੁਰਸੇਵਕ ਸਿੰਘ ਨੇ ਜ਼ਖ਼ਮੀ ਹਾਲਤ ਵਿੱਚ ਉਸ ਨੂੰ ਸਰਕਾਰੀ ਸਿਵਲ ਹਸਪਤਾਲ ਮੋਰਿੰਡਾ ਵਿੱਚ ਪਹੁੰਚਾਇਆ, ਜਿੱਥੋਂ ਡਾਕਟਰਾਂ ਨੇ ਮੁੱਢਲੀ ਸਹਾਇਤਾ ਦੇਣ ਉਪਰੰਤ ਉਸ ਨੂੰ ਪੀਜੀਆਈ ਚੰਡੀਗੜ੍ਹ ਰੈਫਰ ਕਰ ਦਿੱਤਾ, ਜਿੱਥੇ ਡਾਕਟਰਾਂ ਵੱਲੋਂ ਉਸਦੀ ਬਾਂਹ ’ਤੇ 8 ਟਾਂਕੇ ਲਗਾਏ ਗਏ ਹਨ। ਐੱਸਐੱਚਓ ਨਰਿੰਦਰ ਸਿੰਘ ਨੇ ਦੱਸਿਆ ਕਿ 4 ਅਣਪਛਾਤੇ ਹਮਲਾਵਰਾਂ ਵਿਰੁੱਧ ਕੇਸ ਦਰਜ ਕਰ ਲਿਆ ਹੈ।

Advertisement

Advertisement
Advertisement