For the best experience, open
https://m.punjabitribuneonline.com
on your mobile browser.
Advertisement

ਸੜਕ ਹਾਦਸੇ ’ਚ ਨੌਜਵਾਨ ਜ਼ਖ਼ਮੀ

08:38 AM Mar 28, 2024 IST
ਸੜਕ ਹਾਦਸੇ ’ਚ ਨੌਜਵਾਨ ਜ਼ਖ਼ਮੀ
ਜਲਾਲਾਬਾਦ ਦੀ ਇੰਦਰ ਨਗਰੀ ਦੀ ਟੁੱਟੀ ਸੜਕ ਦੀ ਝਲਕ।
Advertisement

ਨਿੱਜੀ ਪੱਤਰ ਪ੍ਰੇਰਕ
ਡੇਰਾਬੱਸੀ, 27 ਮਾਰਚ
ਇੱਥੋਂ ਦੀ ਮੁਬਾਰਕਪੁਰ ਸੁੰਡਰਾਂ ਰੋਡ ’ਤੇ ਵਾਪਰੇ ਸੜਕ ਹਾਦਸੇ ਵਿੱਚ ਟਰੱਕ ਦੀ ਲਪੇਟ ਵਿੱਚ ਆਉਣ ਕਾਰਨ ਇੱਕ ਨੌਜਵਾਨ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ। ਪੁਲੀਸ ਨੇ ਮਾਮਲੇ ਦੀ ਸੂਚਨਾ ਮਿਲਣ ਤੋਂ ਬਾਅਦ ਜਾਂਚ ਸ਼ੁਰੂ ਕਰ ਦਿੱਤੀ ਹੈ। ਪ੍ਰਾਪਤ ਜਾਣਕਾਰੀ ਮੁਤਾਬਕ ਹਾਦਸਾ ਦੁਪਹਿਰ ਕਰੀਬ ਤਿੰਨ ਵਜੇ ਵਾਪਰਿਆ। ਇਸ ਦੌਰਾਨ 28 ਸਾਲਾ ਰਾਹੁਲ ਵਾਸੀ ਪਿੰਡ ਕਕਰਾਲੀ ਮੋਟਰਸਾਈਕਲ ’ਤੇ ਜਾ ਰਿਹਾ ਸੀ। ਸੜਕ ’ਤੇ ਪਏ ਟੋਇਆਂ ਕਾਰਨ ਉਹ ਸੜਕ ’ਤੇ ਡਿੱਗ ਗਿਆ ਅਤੇ ਉਸ ਦਾ ਖੱਬਾ ਪੈਰ ਟਰੱਕ ਦੇ ਪਿਛਲੇ ਟਾਇਰ ਹੇਠਾਂ ਆ ਕੇ ਬੁਰੀ ਤਰ੍ਹਾਂ ਨਾਲ ਕੁਚਲਿਆ ਗਿਆ। ਹਾਦਸੇ ਤੋਂ ਬਾਅਦ ਰਾਹਗੀਰਾਂ ਨੇ ਟਰੱਕ ਨੂੰ ਰੋਕ ਲਿਆ ਪਰ ਡਰਾਈਵਰ ਮੌਕੇ ਤੋਂ ਫਰਾਰ ਗਿਆ। ਰਾਹਗੀਰਾਂ ਨੇ ਰਾਹੁਲ ਨੂੰ ਜ਼ਖ਼ਮੀ ਹਾਲਤ ਵਿੱਚ ਸਿਵਲ ਹਸਪਤਾਲ ਪਹੁੰਚਾਇਆ। ਉਸ ਨੂੰ ਡਾਕਟਰਾਂ ਨੇ ਮੁੱਢਲੀ ਸਹਾਇਤਾ ਦੇਣ ਮਗਰੋਂ ਪੀਜੀਆਈ ਚੰਡੀਗੜ੍ਹ ਰੈਫਰ ਕਰ ਦਿੱਤਾ।

Advertisement

Advertisement
Author Image

sukhwinder singh

View all posts

Advertisement
Advertisement
×