ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਹਾਦਸੇ ਵਿੱਚ ਨੌਜਵਾਨ ਹਲਾਕ, ਇਕ ਜ਼ਖ਼ਮੀ

11:07 AM Jun 16, 2024 IST

ਸਮਾਣਾ: ਇੱਥੇ ਸਮਾਣਾ-ਪਾਤੜਾਂ ਸੜਕ ’ਤੇ ਪਿੰਡ ਮਵੀਕਲਾਂ ਨੇੜੇ ਪਿੱਕਅੱਪ ਦੀ ਟੱਕਰ ਕਾਰਨ ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌਤ ਹੋ ਗਈ, ਜਦੋਂ ਕਿ ਉਸ ਦਾ ਸਾਥੀ ਗੰਭੀਰ ਜ਼ਖ਼ਮੀ ਹੋ ਗਿਆ। ਮਾਮਲੇ ਦੇ ਜਾਂਚ ਅਧਿਕਾਰੀ ਹਰਦੀਪ ਸਿੰਘ ਵਿਰਕ ਨੇ ਦੱਸਿਆ ਕਿ ਨਿਰਭੈ ਸਿੰਘ (22) ਦੇ ਪਿਤਾ ਜਰਨੈਲ ਸਿੰਘ ਵਾਸੀ ਪਿੰਡ ਕਕਰਾਲਾ ਭਾਈਕਾ ਵੱਲੋਂ ਦਰਜ ਕਰਵਾਏ ਬਿਆਨ ਦੇ ਅਨੁਸਾਰ ਕੱਲ੍ਹ ਦੇਰ ਸ਼ਾਮ ਉਸ ਦਾ ਢੋਲੀ ਮਾਸਟਰ ਪੁੱਤਰ ਆਪਣੇ ਢੋਲੀ ਦੋਸਤ ਬੇਅੰਤ ਸਿੰਘ (24) ਵਾਸੀ ਪਿੰਡ ਕਕਰਾਲਾ ਦੇ ਨਾਲ ਮੋਟਰਸਾਈਕਲ ’ਤੇ ਸਮਾਣਾ ਤੋਂ ਆਪਣੇ ਪਿੰਡ ਵਾਪਸ ਆ ਰਿਹਾ ਸੀ ਕਿ ਸਾਹਮਣੇ ਤੋਂ ਆ ਰਹੀ ਪਿੱਕਅੱਪ ਗੱਡੀ ਦੇ ਚਾਲਕ ਨੇ ਉਨ੍ਹਾਂ ਦੇ ਮੋਟਰਸਾਈਕਲ ਵਿੱਚ ਟੱਕਰ ਮਾਰ ਦਿੱਤੀ। ਇਸ ਹਾਦਸੇ ਵਿਚ ਨਿਰਭੈ ਸਿੰਘ ਦੀ ਇਲਾਜ ਦੌਰਾਨ ਮੌਤ ਹੋ ਗਈ। ਬੇਅੰਤ ਸਿੰਘ ਰਾਜਿੰਦਰ ਹਸਪਤਾਲ ਵਿੱਚ ਜ਼ੇਰੇ ਇਲਾਜ ਹੈ। ਪੁਲੀਸ ਦਾ ਕਹਿਣਾ ਹੈ ਕਿ ਚਾਲਕ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। -ਪੱਤਰ ਪ੍ਰੇਰਕ

Advertisement

Advertisement
Advertisement