For the best experience, open
https://m.punjabitribuneonline.com
on your mobile browser.
Advertisement

ਸੜਕ ਹਾਦਸੇ ਵਿੱਚ ਨੌਜਵਾਨ ਹਲਾਕ

10:24 AM May 01, 2024 IST
ਸੜਕ ਹਾਦਸੇ ਵਿੱਚ ਨੌਜਵਾਨ ਹਲਾਕ
Advertisement

ਨਿੱਜੀ ਪੱਤਰ ਪ੍ਰੇਰਕ
ਜ਼ੀਰਕਪੁਰ, 30 ਅਪਰੈਲ
ਇਥੋਂ ਦੀ ਪੁਰਾਣੀ ਕਾਲਕਾ ਸੜਕ ’ਤੇ ਸਥਿਤ ਪਿੰਡ ਸਨੌਲੀ ਦੇ ਨੇੜੇ ਦੇਰ ਰਾਤ ਇਕ ਤੇਜ਼ ਰਫ਼ਤਾਰ ਕਾਰ ਦੀ ਟੱਕਰ ਕਾਰਨ ਮੋਟਰਸਾਈਕਲ ਸਵਾਰ ਇਕ ਨੌਜਵਾਨ (20) ਦੀ ਮੌਤ ਹੋ ਗਈ। ਪੁਲੀਸ ਅਨੁਸਾਰ ਸੁਨੀਲ (20) ਪੁੱਤਰ ਬਿੰਦਰ ਪਾਲ ਮੁਰਾਦਾਬਾਦ ਹਾਲ ਵਾਸੀ ਪਿੰਡ ਦਿਆਲਪੁਰਾ 24 ਅਪਰੈਲ ਨੂੰ ਰਾਤ ਕਰੀਬ ਸਾਢੇ 9 ਵਜੇ ਆਪਣੇ ਮੋਟਰਸਾਈਕਲ ’ਤੇ ਮੁਬਾਰਕਪੁਰ ਤੋਂ ਜ਼ੀਰਕਪੁਰ ਵੱਲ ਆ ਰਿਹਾ ਸੀ। ਇਸ ਦੌਰਾਨ ਜਦੋਂ ਉਹ ਪਿੰਡ ਸਨੌਲੀ ਕੋਲ ਪੁੱਜਿਆ ਤਾਂ ਉਸ ਨੂੰ ਇਕ ਚੰਡੀਗੜ੍ਹ ਨੰਬਰ ਦੀ ਇਨੋਵਾ ਗੱਡੀ ਦੇ ਚਾਲਕ ਨੇ ਟੱਕਰ ਮਾਰ ਦਿੱਤੀ ਜਿਸ ਕਾਰਨ ਸੁਨੀਲ ਬੁਰੀ ਤਰ੍ਹਾਂ ਜ਼ਖ਼ਮੀ ਹੋ ਗਿਆ। ਚੰਡੀਗੜ੍ਹ ਸੈਕਟਰ 32 ਦੇ ਸਰਕਾਰੀ ਹਸਪਤਾਲ ’ਚ ਇਲਾਜ ਦੌਰਾਨ ਅੱਜ ਉਸ ਦੀ ਮੌਤ ਹੋ ਗਈ। ਪੁਲੀਸ ਨੇ ਗੱਡੀ ਚਾਲਕ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।

Advertisement

Advertisement
Author Image

Advertisement
Advertisement
×