ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਸੜਕ ਹਾਦਸੇ ਵਿੱਚ ਨੌਜਵਾਨ ਹਲਾਕ

08:01 AM Jun 07, 2024 IST

ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 6 ਜੂਨ
ਥਾਣਾ ਸਦਰ ਦੇ ਇਲਾਕੇ ਮਾਲੇਰਕੋਟਲਾ ਰੋਡ ’ਤੇ ਇੱਕ ਮੋਟਰਸਾਈਕਲ ਦੀ ਐਕਟਿਵਾ ਨਾਲ ਟੱਕਰ ਦੌਰਾਨ ਐਕਟਿਵਾ ਸਵਾਰ ਨੌਜਵਾਨ ਦੀ ਮੌਤ ਹੋ ਗਈ।‌ ਇਸ ਸਬੰਧੀ ਗੁਰਦੁਆਰਾ ਦਮਦਮਾ ਸਾਹਿਬ ਡੇਹਲੋਂ ਵਾਸੀ ਸਤਵੀਰ ਸਿੰਘ ਨੇ ਦੱਸਿਆ ਕਿ ਉਸ ਦੇ ਚਾਚੇ ਦਾ ਲੜਕਾ ਗੁਰਪ੍ਰੀਤ ਸਿੰਘ ਸਮੇਤ ਆਪਣੇ ਦੋਸਤ ਇੰਦਰਪ੍ਰੀਤ ਸਿੰਘ ਦੇ ਐਕਟਿਵਾ ’ਤੇ ਲੁਧਿਆਣਾ ਵਾਲੇ ਪਾਸੇ ਜਾ ਰਿਹਾ ਸੀ ਤਾਂ ਪਾਇਨੀਅਰ ਕਰੇਨਜ ਮਾਲੇਰਕੋਟਲਾ ਰੋਡ ’ਤੇ ਇੱਕ ਮੋਟਰਸਾਈਕਲ ਦੇ ਚਾਲਕ ਨੇ ਆਪਣਾ ਮੋਟਰਸਾਈਕਲ ਤੇਜ਼ ਰਫ਼ਤਾਰੀ ਤੇ ਲਾਪ੍ਰਵਾਹੀ ਨਾਲ ਚਲਾ ਕੇ ਉਨ੍ਹਾਂ ਵਿੱਚ ਟੱਕਰ ਮਾਰ ਦਿੱਤੀ। ਜਿਸ ਨਾਲ ਗੁਰਪ੍ਰੀਤ ਸਿੰਘ ਦੇ ਕਾਫ਼ੀ ਸੱਟਾਂ ਲੱਗੀਆਂ। ਉਸ ਨੂੰ‌ਪ੍ਰੋਫਾਈਲ ਹਸਪਤਾਲ ਲਿਜਾਇਆ ਗਿਆ ਜਿੱਥੇ ਉਸ ਦੀ ਮੌਤ ਹੋ ਗਈ।‌ ਥਾਣੇਦਾਰ ਪ੍ਰਤਾਪ ਸਿੰਘ ਨੇ ਦੱਸਿਆ ਕਿ ਲਾਸ਼ ਵਾਰਸਾਂ ਹਵਾਲੇ ਕਰ ਦਿੱਤੀ ਹੈ।

Advertisement

Advertisement