ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਸੜਕ ਹਾਦਸੇ ਵਿੱਚ ਨੌਜਵਾਨ ਹਲਾਕ

08:16 AM Jun 12, 2024 IST

ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 11 ਜੂਨ
ਥਾਣਾ ਸਲੇਮ ਟਾਬਰੀ ਦੇ ਇਲਾਕੇ ਵਿੱਚ ਐਲਡੀਕੋ ਅਸਟੇਟ ਕਲੋਨੀ ਦੇ ਸਾਹਮਣੇ ਸੜਕ ਦੇ ਕੰਢੇ ਵਾਪਰੇ ਸੜਕ ਹਾਦਸੇ ਵਿੱਚ ਇੱਕ ਨੌਜਵਾਨ ਦੀ ਮੌਤ ਹੋ ਗਈ। ਇਸ ਸਬੰਧੀ ਗੁਰੂ ਹਰ ਰਾਏ ਨਗਰ ਜਲੰਧਰ ਬਾਈਪਾਸ ਵਾਸੀ ਅਸ਼ੋਕ ਕੁਮਾਰ ਨੇ ਦੱਸਿਆ ਕਿ ਉਸ ਦਾ ਭਤੀਜਾ ਫਿਲੌਰ ਵਾਸੀ ਸਤੀਸ਼ ਕੁਮਾਰ ਨੂੰ ਜਲੰਧਰ ਤੋਂ ਵਾਪਸ ਲੁਧਿਆਣਾ ਆਉਂਦੇ ਸਮੇਂ ਐਲਡੀਕੋ ਅਸਟੇਟ ਕਲੋਨੀ ਦੇ ਸਾਹਮਣੇ ਕਿਸੇ ਵਾਹਨ ਚਾਲਕ ਨੇ ਤੇਜ਼ ਰਫ਼ਤਾਰੀ ਅਤੇ ਅਣਗਹਿਲੀ ਨਾਲ ਵਾਹਨ ਚਲਾ ਕੇ ਉਸ ਦੇ ਮੋਟਰਸਾਈਕਲ ਨੂੰ ਫੇਟ ਮਾਰ ਦਿੱਤੀ ਸੀ ਜਿਸ ਨਾਲ ਉਹ ਗੰਭੀਰ ਜ਼ਖ਼ਮੀ ਹੋ ਗਿਆ।
ਇਲਾਜ ਲਈ ਉਸ ਨੂੰ ਡੀਐੱਮਸੀ ਹਸਪਤਾਲ ਦਾਖ਼ਲ ਕਰਾਇਆ ਗਿਆ ਜਿੱਥੇ ਦੌਰਾਨੇ ਇਲਾਜ ਮੌਤ ਹੋ ਗਈ। ਜਾਂਚ ਅਧਿਕਾਰੀ ਨੇ ਦੱਸਿਆ ਕਿ ਪੁਲੀਸ ਵੱਲੋਂ ਅਣਪਛਾਤੇ ਵਾਹਨ ਚਾਲਕ ਖ਼ਿਲਾਫ਼ ਕੇਸ ਦਰਜ ਕਰਕੇ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ ਜਦਕਿ ਲਾਸ਼ ਪੋਸਟਮਾਰਟਮ ਉਪਰੰਤ ਵਾਰਸਾਂ ਹਵਾਲੇ ਕਰ ਦਿੱਤੀ ਗਈ ਹੈ।

Advertisement

ਟਰੈਕਟਰ-ਟਰਾਲੀ ਦੀ ਟੱਕਰ ਕਾਰਨ ਮੋਟਰਸਾਈਕਲ ਸਵਾਰ ਦੀ ਮੌਤ

ਖੰਨਾ (ਨਿੱਜੀ ਪੱਤਰ ਪ੍ਰੇਰਕ): ਇੱਥੇ ਟਰੈਕਟਰ-ਟਰਾਲੀ ਦੀ ਟੱਕਰ ਕਾਰਨ ਇਕ ਮੋਟਰਸਾਈਕਲ ਸਵਾਰ ਵਿਅਕਤੀ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਬਲਕਾਰ ਸਿੰਘ ਵਾਸੀ ਮਾਨੂੰਪੁਰ ਵਜੋਂ ਹੋਈ ਹੈ। ਮ੍ਰਿਤਕ ਦੇ ਰਿਸ਼ਤੇਦਾਰ ਭੁਪਿੰਦਰ ਸਿੰਘ ਵਾਸੀ ਸਮਸਪੁਰ ਜ਼ਿਲਾ ਫ਼ਤਹਿਗੜ੍ਹ ਸਾਹਿਬ ਨੇ ਦੱਸਿਆ ਕਿ ਉਹ ਆਪਣੇ ਜੀਜੇ ਬਲਕਾਰ ਸਿੰਘ ਨਾਲ ਉਸ ਦੇ ਪਿੰਡ ਆਪਣੇ ਆਪਣੇ ਮੋਟਰਸਾਈਕਲ ’ਤੇ ਜਾ ਰਹੇ ਸਨ ਜਦੋਂ ਲਲਹੇੜੀ ਤੋਂ ਅੱਗੇ ਲੰਘੇ ਤਾਂ ਸਾਹਮਣੇ ਇੱਕ ਟਰੈਕਟਰ ਟਰਾਲੀ, ਜਿਸ ਵਿੱਚ ਪਰਾਲੀ ਲੱਦੀ ਹੋਈ ਸੀ, ਨੇ ਬਲਕਾਰ ਸਿੰਘ ਨੂੰ ਟੱਕਰ ਮਾਰ ਦਿੱਤੀ। ਇਸ ਦੌਰਾਨ ਬਲਕਾਰ ਸਿੰਘ ਦੀ ਮੌਤ ਹੋ ਗਈ। ਥਾਣਾ ਸਦਰ ਪੁਲੀਸ ਨੇ ਅਣਪਛਾਤੇ ਟਰੈਕਟਰ ਟਰਾਲੀ ਚਾਲਕ ਖਿਲਾਫ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਆਰੰਭ ਕਰ ਦਿੱਤੀ ਹੈ।

Advertisement
Advertisement
Advertisement