ਸੜਕ ਹਾਦਸੇ ਵਿੱਚ ਨੌਜਵਾਨ ਹਲਾਕ
07:30 AM Feb 02, 2025 IST
ਪੱਤਰ ਪ੍ਰੇਰਕ
ਪਾਤੜਾਂ, 1 ਫਰਵਰੀ
ਇੱਥੇ ਜਾਖਲ ਰੋਡ ’ਤੇ ਦੇਰ ਰਾਤ ਸੰਘਣੀ ਧੁੰਦ ਦੌਰਾਨ ਆਵਾਰਾ ਪਸ਼ੂ ਨਾਲ ਟਕਰਾਉਣ ਕਾਰਨ ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਤੁਸ਼ਾਰ ਗਰਗ ਪੁੱਤਰ ਸ਼ੰਕਰ ਗਰਗ ਵਜੋਂ ਹੋਈ ਹੈ। ਤੁਸ਼ਾਰ ਗਰਗ ਆਪਣਾ ਕੰਮ ਨਿਬੇੜ ਕੇ ਰਾਤ ਕਰੀਬ 11 ਵਜੇ ਜਦੋਂ ਘਰ ਨੂੰ ਪਰਤ ਰਿਹਾ ਸੀ ਤਾਂ ਜਾਖਲ ਰੋਡ ’ਤੇ ਸ਼ਹੀਦ ਭਗਤ ਸਿੰਘ ਚੌਕ ਦੇ ਨਜ਼ਦੀਕ ਅਚਾਨਕ ਉਸ ਦਾ ਮੋਟਰਸਾਈਕਲ ਸੜਕ ’ਤੇ ਖੜ੍ਹੇ ਆਵਾਰਾ ਪਸ਼ੂ ਨਾਲ ਟਕਰਾ ਗਿਆ। ਉਹ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਿਆ। ਉਸ ਨੂੰ ਤੁਰੰਤ ਹਸਪਤਾਲ ਪਹੁੰਚਾਇਆ ਗਿਆ ਡਾਕਟਰਾਂ ਨੇ ਉਸ ਦੀ ਗੰਭੀਰ ਹਾਲਤ ਨੂੰ ਦੇਖਦਿਆਂ ਪਟਿਆਲਾ ਰੈਫਰ ਕਰ ਦਿੱਤਾ। ਜਿਥੇ ਨੌਜਵਾਨ ਦੀ ਮੌਤ ਹੋ ਗਈ।
Advertisement
Advertisement