ਸੜਕ ਹਾਦਸੇ ’ਚ ਨੌਜਵਾਨ ਹਲਾਕ, ਇੱਕ ਜ਼ਖ਼ਮੀ
09:04 AM May 22, 2024 IST
Advertisement
ਪੱਤਰ ਪ੍ਰੇਰਕ
ਭਗਤਾ ਭਾਈ, 21 ਮਈ
ਅੱਜ ਸਥਾਨਕ ਸ਼ਹਿਰ ਦੇ ਬਾਜਾਖਾਨਾ ਰੋਡ ’ਤੇ ਵਾਪਰੇ ਸੜਕ ਹਾਦਸੇ ਵਿੱਚ ਕਾਰ ਸਵਾਰ ਨੌਜਵਾਨ ਦੀ ਮੌਤ ਹੋ ਗਈ ਹੈ, ਜਦੋਂਕਿ ਇਕ ਵਿਅਕਤੀ ਜ਼ਖ਼ਮੀ ਹੋ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਸੇਠੀ ਸਿੰਘ ਵਾਸੀ ਬਠਿੰਡਾ ਅਤੇ ਹੈਪੀ ਕੁਮਾਰ ਵਾਸੀ ਸ੍ਰੀ ਮੁਕਤਸਰ ਸਾਹਿਬ ਇਕ ਕਾਰ ਵਿਚ ਸਵਾਰ ਹੋ ਕੇ ਸਥਾਨਕ ਸ਼ਹਿਰ ’ਚੋਂ ਦੀ ਲੰਘ ਰਹੇ ਸਨ ਤਾਂ ਬਾਜਾਖਾਨਾ ਰੋਡ ’ਤੇ ਉਨ੍ਹਾਂ ਦੀ ਕਾਰ ਹਾਦਸੇ ਦਾ ਸ਼ਿਕਾਰ ਹੋ ਗਈ। ਇਸੇ ਹਾਦਸੇ ਵਿੱਚ ਨੌਜਵਾਨ ਸੇਠੀ ਸਿੰਘ (32) ਦੀ ਮੌਤ ਹੋ ਗਈ ਹੈ, ਜਦੋਂਕਿ ਹੈਪੀ ਸਿੰਘ ਜਖ਼ਮੀ ਹੋ ਗਿਆ ਹੈ। ਜਖ਼ਮੀ ਵਿਅਕਤੀ ਨੂੰ ਇਲਾਜ ਲਈ ਸਥਾਨਕ ਸਰਕਾਰੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਹਾਦਸੇ ਦੌਰਾਨ ਕਾਰ ਵੀ ਬੁਰੀ ਤਰ੍ਹਾਂ ਨੁਕਸਾਨੀ ਗਈ ਹੈ। ਪੁਲੀਸ ਵੱਲੋਂ ਮਾਮਲੇ ਦੀ ਕਾਰਵਾਈ ਕੀਤੀ ਜਾ ਰਹੀ ਹੈ।
Advertisement
Advertisement