ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ
06:06 AM Dec 28, 2024 IST
ਹਰਜੀਤ ਸਿੰਘ
ਜ਼ੀਰਕਪੁਰ, 27 ਦਸੰਬਰ
ਇਥੋਂ ਦੇ ਪਟਿਆਲਾ ਚੌਕ ’ਤੇ ਬੀਤੀ ਰਾਤ ਕਰੀਬ 10 ਵਜੇ ਦੇ ਕਰੀਬ ਦਰਜਨ ਦੇ ਕਰੀਬ ਹਮਲਾਵਰਾਂ ਨੇ 24 ਸਾਲਾ ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ ਜਦਕਿ ਉਸਦਾ ਸਾਥੀ ਗੰਭੀਰ ਜ਼ਖਮੀ ਹੋ ਗਿਆ। ਮ੍ਰਿਤਕ ਦੀ ਪਛਾਣ ਅਕਾਸ਼ਦੀਪ ਸਿੰਘ (24) ਵਾਸੀ ਗੁਦਾਸਪੁਰ ਵਜੋਂ ਹੋਈ ਹੈ। ਪੁਲੀਸ ਨੇ ਇਸ ਮਾਮਲੇ ਵਿੱਚ ਮ੍ਰਿਤਕ ਅਕਾਸ਼ਦੀਪ ਸਿੰਘ ਦੇ ਜ਼ਖ਼ਮੀ ਸਾਥੀ ਰਾਜਵਿੰਦਰ ਸਿੰਘ ਦੇ ਬਿਆਨਾਂ ’ਤੇ ਸਿਮੂ ਵਾਸੀ ਲੋਹਗੜ੍ਹ ਅਤੇ ਉਸਦੇ 10-12 ਅਣਪਛਾਤੇ ਸਾਥੀਆਂ ਖ਼ਿਲਾਫ਼ ਕਤਲ ਦਾ ਮਾਮਲਾ ਦਰਜ ਕਰ ਮੁਲਜ਼ਮਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਹਮਲੇ ਵਿੱਚ ਰਾਜਵਿੰਦਰ ਸਿੰਘ ਵਾਸੀ ਢੇਸੀਆ ਥਾਣਾ ਕੋਟਲੀ ਸੂਰਤ ਮੱਲੀ ਜ਼ਿਲ੍ਹਾ ਗੁਰਦਾਸਪੁਰ ਹਾਲ ਵਾਸੀ ਜ਼ੀਰਕਪੁਰ ਜ਼ਖ਼ਮੀ ਹੋ ਗਿਆ। ਉਹ ਉਸਨੂੰ ਚੰਡੀਗੜ੍ਹ ਸੈਕਟਰ 32 ਹਸਪਤਾਲ ਦਾਖ਼ਲ ਕਰਵਾਇਆ ਗਿਆ ਜਿਥੇ ਉਹ ਜੇਰੇ ਇਲਾਜ ਹੈ।
Advertisement
Advertisement
Advertisement