ਨੌਜਵਾਨਾਂ ਨੂੰ ਗੁਰੂਆਂ ਦੇ ਜੀਵਨ ਤੋਂ ਪ੍ਰੇਰਨਾ ਲੈਣ ਦੀ ਲੋੜ: ਬਡੂੰਗਰ
07:22 AM Oct 04, 2024 IST
Advertisement
ਖੇਤਰੀ ਪ੍ਰਤੀਨਿਧ
ਪਟਿਆਲਾ, 3 ਅਕਤੂਬਰ
ਗੁਰਦੁਆਰਾ ਸ੍ਰੀ ਦੂਖ ਨਿਵਾਰਨ ਸਾਹਿਬ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋਫੈਸਰ ਕਿਰਪਾਲ ਸਿੰਘ ਬਡੂੰਗਰ ਨੇ ਕਿਹਾ ਹੈ ਕਿ ਅੱਜ ਦੀ ਨੌਜਵਾਨ ਪੀੜ੍ਹੀ ਪਤਿਤਪੁਣੇ ਦਾ ਸ਼ਿਕਾਰ ਹੁੰਦੀ ਜਾ ਰਹੀ ਹੈ ਤੇ ਉਸ ਨੂੰ ਗੁਰੂ ਸਾਹਿਬਾਨ ਦੇ ਜੀਵਨ ਤੋਂ ਪ੍ਰੇਰਨਾ ਲੈ ਕੇ ਸਿੰਘ ਸਜਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸਿੱਖ ਕੌਮ ਦਾ ਇਤਿਹਾਸ ਕੁਰਬਾਨੀਆਂ ਭਰਿਆ ਇਤਿਹਾਸ ਹੈ। ਉਨ੍ਹਾਂ ਕਿਹਾ ਕਿ ਜਿੰਨੀ ਨੌਜਵਾਨ ਪੀੜੀ ਸਿੱਖੀ ਨਾਲ ਜੁੜੇਗੀ, ਓਨੀ ਹੀ ਸਿੱਖ ਧਰਮ ਦੀਆਂ ਜੜ੍ਹਾਂ ਮਜ਼ਬੂਤ ਹੋਣਗੀਆਂ, ਕਿਉਂਕਿ ਅੱਜ ਕਈ ਅਜਿਹੀਆਂ ਤਾਕਤਾਂ ਕੰਮ ਕਰ ਰਹੀਆਂ ਹਨ ਜੋ ਸਿੱਖ ਕੌਮ ਨੂੰ ਕਮਜ਼ੋਰ ਕਰਨ ਲਈ ਆਪਣੀਆਂ ਚਾਲਾਂ ਚੱਲ ਰਹੀਆਂ ਹਨ।
Advertisement
Advertisement
Advertisement