For the best experience, open
https://m.punjabitribuneonline.com
on your mobile browser.
Advertisement

ਸ਼ੇਰਪੁਰ ਦੇ ਨੌਜਵਾਨ ਦੀ ਅਮਰੀਕਾ ਵਿੱਚ ਮੌਤ

03:12 PM Jun 30, 2023 IST
ਸ਼ੇਰਪੁਰ ਦੇ ਨੌਜਵਾਨ ਦੀ ਅਮਰੀਕਾ ਵਿੱਚ ਮੌਤ
Advertisement

ਪੱਤਰ ਪ੍ਰੇਰਕ

Advertisement

ਸ਼ੇਰਪੁਰ, 29 ਜੂਨ

ਅਮਰੀਕਾ ਦੇ ਸੂਬੇ ਕੈਲੀਫੋਰਨੀਆ ਵਿੱਚ ਸ਼ੇਰਪੁਰ ਦੇ ਇਕ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਗੁਰਪ੍ਰੀਤ ਸਿੰਘ ਸਿੱਧੂ (31) ਵਜੋਂ ਹੋਈ ਹੈ। ਜਾਣਕਾਰੀ ਅਨੁਸਾਰ ਗੁਰਪ੍ਰੀਤ ਸਿੰਘ ਅਮਰੀਕਾ ਜਾਣ ਤੋਂ ਪਹਿਲਾਂ ਪੰਜਾਬ ਵਿੱਚ ਟੈਕਸੀ ਚਲਾਉਂਦਾ ਸੀ। ਪਰਿਵਾਰ ਅਨੁਸਾਰ ਦੋ ਕੁ ਮਹੀਨੇ ਪਹਿਲਾਂ ਉਹ ਅਮਰੀਕਾ ਵਿੱਚ ਪਹੁੰਚ ਗਿਆ ਸੀ ਤੇ ਉਸ ਦੇ ਜਾਣਕਾਰ ਪਰਿਵਾਰ ਨੇ ਉਸ ਨੂੰ ਸਟੋਰ ਵਿੱਚ ਕੰਮ ਵੀ ਦੇ ਦਿੱਤਾ ਸੀ। ਉਨ੍ਹਾਂ ਦੱਸਿਆ ਕਿ ਗੁਰਪ੍ਰੀਤ ਦੀ ਆਪਣੇ ਪਿਤਾ ਰਣਜੀਤ ਸਿੰਘ ਸਿੱਧੂ ਨਾਲ ਗੱਲਬਾਤ ਵੀ ਹੋਈ ਸੀ। ਮਾਸਟਰ ਹਰਬੰਸ ਸਿੰਘ ਸ਼ੇਰਪੁਰ ਨੇ ਪੰਜਾਬ ਤੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਮ੍ਰਿਤਕ ਦੀ ਦੇਹ ਨੂੰ ਪੰਜਾਬ ਲਿਆਉਣ ਲਈ ਉਪਰਾਲੇ ਕੀਤੇ ਜਾਣ।

Advertisement
Tags :
Advertisement
Advertisement
×