ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਕਾਲਜਾਂ ਦੇ ਨਿੱਜੀਕਰਨ ਖ਼ਿਲਾਫ਼ ਨੌਜਵਾਨਾਂ ਵੱਲੋਂ ਰੋਸ ਪ੍ਰਦਰਸ਼ਨ

11:22 AM Aug 18, 2024 IST
ਫਿਲੌਰ ਵਿੱਚ ਸਰਕਾਰ ਦਾ ਪੁਤਲਾ ਫੂਕਦੇ ਹੋਏ ਨੌਜਵਾਨ।

ਪੱਤਰ ਪ੍ਰੇਰਕ
ਫਿਲੌਰ, 17 ਅਗਸਤ
ਪੰਜਾਬ ਦੇ ਅੱਠ ਸਰਕਾਰੀ ਕਾਲਜਾਂ ਦੇ ਨਿੱਜੀਕਰਨ ਖ਼ਿਲਾਫ਼ ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਨੇ ਮੁੱਖ ਮੰਤਰੀ ਭਗਵੰਤ ਮਾਨ ਦਾ ਪੁਤਲਾ ਫੂਕ ਕੇ ਰੋਹ ਦਾ ਪ੍ਰਗਟਾਵਾ ਕੀਤਾ।
ਗੁਰਦੀਪ ਬੇਗ਼ਮਪੁਰ ਅਤੇ ਬਲਦੇਵ ਸਾਹਨੀ ਦੀ ਅਗਵਾਈ ਹੇਠ ਸਭਾ ਦੇ ਸੂਬਾ ਪ੍ਰਧਾਨ ਮਨਜਿੰਦਰ ਢੇਸੀ, ਜ਼ਿਲ੍ਹਾ ਸਕੱਤਰ ਐਡਵੋਕੇਟ ਅਜੈ ਫਿਲੌਰ ਅਤੇ ਤਹਿਸੀਲ ਸਕੱਤਰ ਮੱਖਣ ਸੰਗਰਾਮੀ ਨੇ ਦੱਸਿਆ ਕਿ ਸੂਬੇ ਦੇ ਅੱਠ ਸਰਕਾਰੀ ਕਾਲਜਾਂ ਨੂੰ ਨਿੱਜੀ ਹੱਥਾਂ ਵਿੱਚ ਦੇਣ ਦੇ ਫ਼ੈਸਲੇ ਖ਼ਿਲਾਫ਼ ਪੁਤਲੇ ਫੂਕੇ ਜਾ ਰਹੇ ਹਨ। ਆਗੂਆਂ ਨੇ ਪੰਜਾਬ ਸਰਕਾਰ ਨੂੰ ਇਹ ਫ਼ੈਸਲਾ ਵਾਪਸ ਲੈਣ ਦੀ ਮੰਗ ਕੀਤੀ ਹੈ।
ਆਗੂਆਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਸੂਬੇ ਅੰਦਰ ਸਿੱਖਿਆ ਮਾਡਲ ਦੇ ਨਾਂਅ ਹੇਠ ਸਰਕਾਰ ਬਣਾਈ ਪਰ ਪਿਛਲੇ ਢਾਈ ਸਾਲਾਂ ਤੋਂ ਸੂਬੇ ਦੀ ਸਿੱਖਿਆ ਦਾ ਕੋਈ ਵੀ ਸੁਧਾਰ ਨਹੀਂ ਕੀਤਾ, ਉਲਟਾ ਲੋਕ ਵਿਰੋਧੀ ਨੀਤੀਆਂ ਕਾਰਨ ਸਿੱਖਿਆ ਦਾ ਨਿੱਜੀਕਰਨ ਅਤੇ ਵਪਾਰੀਕਰਨ ਕਰਕੇ ਇਹ ਆਮ ਲੋਕਾਂ ਦੀ ਪਹੁੰਚ ਤੋਂ ਬਾਹਰ ਕੀਤੀ ਜਾ ਰਹੀ ਹੈ। ਇਸ ਮੌਕੇ ਪ੍ਰਭਾਤ ਕਵੀ, ਸਨੀ ਜੱਸਲ, ਸੰਦੀਪ ਫਿਲੌਰ, ਗਗਨਦੀਪ ਗੱਗਾ, ਓਂਕਾਰ ਬਿਰਦੀ, ਜੱਸਾ ਫਿਲੌਰ, ਜਸਵੀਰ ਰਾਜੂ, ਰਮਨ, ਹਰਪ੍ਰੀਤ ਲੱਧੜ, ਤਰਜਿੰਦਰ ਧਾਲੀਵਾਲ, ਗੁਰਵਿੰਦਰ, ਤਲਵਿੰਦਰ ਸਿੰਘ ਆਦਿ ਹਾਜ਼ਰ ਸਨ।

Advertisement

Advertisement
Advertisement