For the best experience, open
https://m.punjabitribuneonline.com
on your mobile browser.
Advertisement

ਕੋਟਲੀ ਕਲਾਂ ਵਿਚ ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ

08:23 AM Aug 19, 2024 IST
ਕੋਟਲੀ ਕਲਾਂ ਵਿਚ ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ
Advertisement

ਜੋਗਿੰਦਰ ਸਿੰਘ ਮਾਨ
ਮਾਨਸਾ, 18 ਅਗਸਤ
ਪਿੰਡ ਕੋਟਲੀ ਕਲਾਂ ਵਿੱਚ ਅੱਜ ਸਵੇਰੇ ਆਪਸੀ ਰੰਜਿਸ਼ ਕਾਰਨ ਪਿੰਡ ਦੇ 26 ਸਾਲਾ ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ। ਪੁਲੀਸ ਨੇ ਨੌਜਵਾਨ ਦੀ ਲਾਸ਼ ਨੂੰ ਕਬਜ਼ੇ ’ਚ ਲੈ ਕੇ ਪੋਸਟਮਾਰਟਮ ਲਈ ਮਾਨਸਾ ਦੇ ਸਿਵਲ ਹਸਪਤਾਲ ਵਿੱਚ ਭੇਜਣ ਮਗਰੋਂ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਜਾਣਕਾਰੀ ਅਨੁਸਾਰ 26 ਸਾਲਾ ਸੁਖਵਿੰਦਰ ਸਿੰਘ ਸਵੇਰੇ ਪਿੰਡ ਦੇ ਬੱਸ ਸਟੈਂਡ ’ਤੇ ਖੜ੍ਹਾ ਸੀ, ਜਿੱਥੇ ਪੁਰਾਣੀ ਰੰਜਿਸ਼ ਦੇ ਚੱਲਦਿਆਂ ਉਸੇ ਪਿੰਡ ਦੇ ਹੀ ਦੋ ਨੌਜਵਾਨਾਂ ਨੇ ਉਸ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ। ਦੱਸਿਆ ਜਾ ਰਿਹਾ ਹੈ ਕਿ ਸੁਖਵਿੰਦਰ ਸਿੰਘ ਆਪਣੇ ਪਰਿਵਾਰ ਦਾ ਇਕਲੌਤਾ ਪੁੱਤਰ ਸੀ। ਪੁਲੀਸ ਨੇ ਕਤਲ ਨੂੰ ਅੰਜਾਮ ਦੇਣ ਵਾਲੇ ਵਿਅਕਤੀਆਂ ਦੀ ਗ੍ਰਿਫ਼ਤਾਰੀ ਲਈ ਟੀਮਾਂ ਬਣਾ ਕੇ ਛਾਪੇ ਮਾਰਨੇ ਸ਼ੁਰੂ ਕਰ ਦਿੱਤੇ ਹਨ। ਮ੍ਰਿਤਕ ਦੇ ਮਾਮਾ ਮਨਜੀਤ ਸਿੰਘ ਨੇ ਦੱਸਿਆ ਕਿ ਹਮਲਾਵਰ ਪਿੰਡ ਦੀ ਕਿਸੇ ਲੜਕੀ ’ਤੇ ਨਜ਼ਰ ਰੱਖਦੇ ਸਨ ਜਿਸ ਦਾ ਸੁਖਵਿੰਦਰ ਸਿੰਘ ਨੇ ਵਿਰੋਧ ਕੀਤਾ ਸੀ। ਇਕ ਵਾਰ ਕੁੱਟਮਾਰ ਨੂੰ ਲੈ ਕੇ ਸੁਖਵਿੰਦਰ ਸਿੰਘ ’ਤੇ ਪਰਚਾ ਵੀ ਹੋਇਆ ਸੀ ਜਿਸ ਵਿੱਚ ਉਸ ਨੂੰ ਜੇਲ੍ਹ ਹੋਈ ਅਤੇ ਉਹ ਸਾਲ 2023 ਵਿਚ ਜ਼ਮਾਨਤ ’ਤੇ ਆਇਆ ਸੀ। ਇਸ ਤੋਂ ਬਾਅਦ ਅੱਜ ਹਮਲਾਵਰਾਂ ਨੇ ਉਸ ਦੀ ਹੱਤਿਆ ਕਰ ਦਿੱਤੀ। ਥਾਣਾ ਸਿਟੀ-2 ਮਾਨਸਾ ਦੇ ਮੁਖੀ ਦਲਜੀਤ ਸਿੰਘ ਨੇ ਦੱਸਿਆ ਕਿ ਪੁਲੀਸ ਨੇ ਮ੍ਰਿਤਕ ਸੁਖਵਿੰਦਰ ਸਿੰਘ ਦੇ ਪਿਤਾ ਕਰਮਜੀਤ ਸਿੰਘ ਦੇ ਬਿਆਨਾਂ ’ਤੇ ਨਾਰਾਇਣ ਸਿੰਘ ਤੇ ਗੁਰਪ੍ਰੀਤ ਸਿੰਘ ਖਿਲਾਫ ਕੇਸ ਦਰਜ ਕਰਕੇ ਉਨ੍ਹਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ।

Advertisement

Advertisement
Advertisement
Author Image

sukhwinder singh

View all posts

Advertisement