ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਬਟਾਲਾ ਰੋਡ ’ਤੇ ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ

06:54 AM Aug 12, 2023 IST
featuredImage featuredImage

ਅੰਮ੍ਰਿਤਸਰ (ਟਨਸ): ਸਥਾਨਕ ਬਟਾਲਾ ਰੋਡ ’ਤੇ ਅੱਜ ਕੁਝ ਅਣਪਛਾਤੇ ਨੌਜਵਾਨਾਂ ਨੇ ਗੋਲੀਆਂ ਮਾਰ ਕੇ ਇੱਕ ਨੌਜਵਾਨ ਦੀ ਹੱਤਿਆ ਕਰ ਦਿੱਤੀ। ਮ੍ਰਿਤਕ ਦੀ ਪਛਾਣ ਰਾਹੁਲ ਵਜੋ ਹੋਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਰਾਹੁਲ ਤੇ ਉਸ ਦਾ ਦੋਸਤ ਆਪਣੇ ਘਰ ਵੱਲ ਜਾ ਰਹੇ ਸਨ, ਜਦੋਂ ਅਣਪਛਾਤੇ ਨੌਜਵਾਨਾਂ ਨੇ ਉਨ੍ਹਾਂ ਨੂੰ ਆਵਾਜ਼ ਮਾਰੀ। ਜਦੋਂ ਰਾਹੁਲ ਉਨ੍ਹਾਂ ਕੋਲ ਗਿਆ ਤਾਂ ਉਸ ’ਤੇ ਗੋਲੀ ਚਲਾ ਦਿੱਤੀ। ਉਸ ਨੂੰ ਜ਼ਖ਼ਮੀ ਹਾਲਤ ’ਚ ਇੱਕ ਨਿੱਜੀ ਹਸਪਤਾਲ ਲਿਜਾਇਆ ਗਿਆ, ਜਿੱਥੇ ਦੇਰ ਸ਼ਾਮ ਉਸ ਦੀ ਮੌਤ ਹੋ ਗਈ। ਪੁਲੀਸ ਨੇ ਕੇਸ ਦਰਜ ਕਰ ਲਿਆ ਹੈ। ਇਸ ਸਬੰਧੀ ਏਡੀਸੀਪੀ ਪ੍ਰਭਜੋਤ ਸਿੰਘ ਵਿਰਕ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਮ੍ਰਿਤਕ ਦੇ ਭਰਾ ਨੇ ਦੱਸਿਆ ਕਿ ਰਾਹੁਲ ਦੀ ਕਿਸੇ ਨਾਲ ਕੋਈ ਰੰਜਿਸ਼ ਜਾਂ ਦੁਸ਼ਮਣੀ ਨਹੀਂ ਸੀ। ਪਰਿਵਾਰ ਨੇ ਦੋਸ਼ੀਆਂ ਨੂੰ ਗ੍ਰਿਫਤਾਰ ਕਰਨ ਅਤੇ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ।

Advertisement

Advertisement