ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਰੰਜਿਸ਼ ਕਾਰਨ ਨੌਜਵਾਨ ਦੇ ਗੋਲੀ ਮਾਰੀ, ਹਾਲਤ ਗੰਭੀਰ

08:06 AM Dec 13, 2024 IST

ਪੱਤਰ ਪ੍ਰੇਰਕ
ਨਵੀਂ ਦਿੱਲੀ, 12 ਦਸੰਬਰ
ਦਿੱਲੀ ਵਿੱਚ ਪਰਿਵਾਰਕ ਝਗੜੇ ਕਾਰਨ ਕੁਝ ਵਿਅਕਤੀਆਂ ਨੇ ਇਕ ਨੌਜਵਾਨ ਨੂੰ ਗੋਲੀ ਮਾਰ ਦਿੱਤੀ। ਪੀੜਤ ਦੀ ਪਛਾਣ ਰਵੀ ਯਾਦਵ (32) ਵਾਸੀ ਤ੍ਰਿਲੋਕਪੁਰੀ ਵਜੋਂ ਹੋਈ ਹੈ ਤੇ ਉਹ ਮੈਕਸ ਹਸਪਤਾਲ ਵਿੱਚ ਜ਼ੇਰੇ ਇਲਾਜ ਹੈ। ਪੁਲੀਸ ਨੇ ਦੱਸਿਆ ਕਿ ਮਾਮਲੇ ਵਿੱਚ ਦੋ ਜਣਿਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲੀਸ ਅਨੁਸਾਰ ਇਹ ਘਟਨਾ ਲੰਘੀ ਰਾਤ ਉਸ ਵੇਲੇ ਵਾਪਰੀ ਜਦੋਂ ਰਵੀ ਆਪਣੇ ਘਰ ਨੇੜੇ ਹੱਥ ਸੇਕ ਰਿਹਾ ਸੀ। ਪੁਲੀਸ ਵੱਲੋਂ ਗ੍ਰਿਫ਼ਤਾਰ ਮੁਲਜ਼ਮਾਂ ਦੀ ਪਛਾਣ ਰੋਹਿਤ ਅਤੇ ਗੋਲੂ ਵਜੋਂ ਹੋਈ ਹੈ। ਪਤਾ ਲੱਗਾ ਹੈ ਕਿ ਸੁਨੀਲ ਉਰਫ ਗੋਲੂ ਨਾਂ ਦੇ ਇਕ ਹੋਰ ਮੁਲਜ਼ਮ ਦੀ ਰਵੀ ਨਾਲ ਪੁਰਾਣੀ ਰੰਜਿਸ਼ ਸੀ।
ਪੁਲੀਸ ਨੇ ਦੱਸਿਆ ਕਿ ਰਵੀ ਦੇ ਪਰਿਵਾਰ ਦੀ ਗੋਲੂ ਦੇ ਪਰਿਵਾਰ ਨਾਲ 10 ਸਾਲ ਤੋਂ ਵੱਧ ਸਮੇਂ ਤੋਂ ਰੰਜਿਸ਼ ਸੀ ਅਤੇ ਉਨ੍ਹਾਂ ਦੇ ਖਿਲਾਫ ਕਈ ਮਾਮਲੇ ਵੀ ਦਰਜ ਹਨ। ਰਿਪੋਰਟਾਂ ਅਨੁਸਾਰ ਰਵੀ ਅਤੇ ਦੋਵੇਂ ਮੁਲਜ਼ਮਾਂ ਦਾ ਅਪਰਾਧਿਕ ਪਿਛੋਕੜ ਹੈ।
ਮੁਲਜ਼ਮਾਂ ਖ਼ਿਲਾਫ਼ ਇਰਾਦਾ ਕਤਲ ਦਾ ਕੇਸ ਦਰਜ ਕਰਕੇ ਇਸ ਸਬੰਧ ਵਿੱਚ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਇਹ ਸਾਰੀ ਘਟਨਾ ਉਸ ਸਮੇਂ ਵਾਪਰੀ ਜਦੋਂ ਰਵੀ ਆਪਣੇ ਦੋਸਤਾਂ ਨਾਲ ਪਾਰਕ ਵਿੱਚ ਹੱਥ ਸੇਕ ਰਿਹਾ ਸੀ। ਰਵੀ ਨੂੰ ਪਹਿਲਾਂ ਲਾਲ ਬਹਾਦੁਰ ਸ਼ਾਸਤਰੀ ਹਸਪਤਾਲ ਲਿਜਾਇਆ ਗਿਆ ਜਿੱਥੇ ਉਸ ਦੀ ਹਾਲਤ ਨਾਜ਼ੁਕ ਦੱਸੀ ਗਈ ਅਤੇ ਪੜਪੜਗੰਜ ਦੇ ਮੈਕਸ ਹਸਪਤਾਲ ਭੇਜ ਦਿੱਤਾ ਗਿਆ।ਇਕ ਪੁਲੀਸ ਅਧਿਕਾਰੀ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਤਿੰਨ ਮੁਲਜ਼ਮਾਂ ’ਚੋਂ ਦੋ ਕਾਬੂ ਕਰ ਲਿਆ ਹੈ, ਜਿਨ੍ਹਾਂ ਪੁੱਛ-ਪੜਤਾਲ ਕੀਤੀ ਜਾ ਰਹੀ ਹੈ।

Advertisement

Advertisement