For the best experience, open
https://m.punjabitribuneonline.com
on your mobile browser.
Advertisement

ਵਜ਼ੀਰਾਬਾਦ ਵਿੱਚ ਨੌਜਵਾਨ ਦੀ ਚਾਕੂ ਮਾਰ ਕੇ ਹੱਤਿਆ

10:22 PM Jun 29, 2023 IST
ਵਜ਼ੀਰਾਬਾਦ ਵਿੱਚ ਨੌਜਵਾਨ ਦੀ ਚਾਕੂ ਮਾਰ ਕੇ ਹੱਤਿਆ
Advertisement

ਪੱਤਰ ਪ੍ਰੇਰਕ

Advertisement

ਨਵੀਂ ਦਿੱਲੀ, 23 ਜੂਨ

ਉੱਤਰੀ ਦਿੱਲੀ ਦੇ ਵਜ਼ੀਰਾਬਾਦ ਇਲਾਕੇ ‘ਚ ਨਿੱਜੀ ਰੰਜਿਸ਼ ਕਾਰਨ ਇਕ 24 ਸਾਲਾ ਨੌਜਵਾਨ ਦੀ ਉਸ ਦੇ ਜਾਣਕਾਰ ਨੇ ਕਥਿਤ ਤੌਰ ‘ਤੇ ਚਾਕੂ ਮਾਰ ਕੇ ਹੱਤਿਆ ਕਰ ਦਿੱਤੀ। ਪੁਲੀਸ ਨੇ ਦੱਸਿਆ ਕਿ ਮੁਲਜ਼ਮ ਨੂੰ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਡਿਪਟੀ ਕਮਿਸ਼ਨਰ ਆਫ ਪੁਲੀਸ (ਉੱਤਰੀ) ਸਾਗਰ ਸਿੰਘ ਕਲਸੀ ਨੇ ਦੱਸਿਆ ਕਿ ਉਨ੍ਹਾਂ ਨੂੰ ਵੀਰਵਾਰ ਸਵੇਰੇ 10:40 ਵਜੇ ਘਟਨਾ ਦੀ ਸੂਚਨਾ ਮਿਲੀ, ਜਿਸ ਤੋਂ ਬਾਅਦ ਪੀੜਤ ਨੂੰ ਬਾਬੂ ਜਗਜੀਵਨ ਰਾਮ ਮੈਮੋਰੀਅਲ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਪੁਲੀਸ ਅਨੁਸਾਰ ਪੀੜਤ ਨੂੰ ਚਾਕੂ ਮਾਰਨ ਤੋਂ ਬਾਅਦ ਮੁਲਜ਼ਮ ਨੇੜੇ ਹੀ ਉਡੀਕ ਕਰ ਰਹੇ ਆਪਣੇ ਦੋਸਤ ਨਾਲ ਮੋਟਰਸਾਈਕਲ ‘ਤੇ ਫਰਾਰ ਹੋ ਗਿਆ। ਪੁੱਛ-ਪੜਤਾਲ ਤੋਂ ਪਤਾ ਲੱਗਾ ਹੈ ਕਿ ਪੀੜਤ ਮੁਹੰਮਦ ਫੈਜ਼ਾਨ ਅਤੇ ਮੁਲਜ਼ਮ ਅਬਦੁਲ ਮਸ਼ਾਦ ਕਥਿਤ ਤੌਰ ‘ਤੇ ਅਕਸਰ ਹੀ ਇਕੱਠੇ ਨਸ਼ਾ ਕਰਦੇ ਸਨ। ਉਨ੍ਹਾਂ ਦੱਸਿਆ ਕਿ ਨਸ਼ੇ ਦੇ ਸੇਵਨ ਦੌਰਾਨ ਹੀ ਦੋਵਾਂ ਵਿਚਾਲੇ ਝਗੜਾ ਹੋ ਗਿਆ।

ਮੋਟਰਸਾਈਕਲ ਸਵਾਰ ਵੱਲੋਂ ਗੋਲੀਆਂ ਮਾਰ ਕੇ ਵਿਅਕਤੀ ਦਾ ਕਤਲ

ਦੱਖਣੀ ਦਿੱਲੀ ਦੇ ਸੀਆਰ ਪਾਰਕ ਵਿੱਚ ਇੱਕ ਅਣਪਛਾਤੇ ਮੋਟਰਸਾਈਕਲ ਸਵਾਰ ਨੇ ਕਾਰ ਚਲਾ ਰਹੇ ਇੱਕ ਵਿਅਕਤੀ ਦਾ ਪਿੱਛਾ ਕਰ ਕੇ ਉਸ ਨੂੰ ਗੋਲੀ ਮਾਰ ਦਿੱਤੀ। ਪੁਲੀਸ ਨੇ ਦੱਸਿਆ ਕਿ ਇਹ ਘਟਨਾ ਵੀਰਵਾਰ ਰਾਤ ਕਰੀਬ 8 ਵਜੇ ਉਸ ਵੇਲੇ ਵਾਪਰੀ ਜਦੋਂ ਸਚਿਨ ਗੁਪਤਾ ਤੇ ਵਸੀਮ ਅਹਿਮਦ ਸੀਆਰ ਪਾਰਕ ਦੇ ‘ਸੀ’ ਬਲਾਕ ਵਿੱਚ ਇੱਕ ਕਾਰ ਵਿੱਚ ਸਵਾਰ ਸਨ। ਪੁਲੀਸ ਮੁਤਾਬਕ ਗੁਪਤਾ ਫ਼ੋਨ ‘ਤੇ ਗੱਲ ਕਰਦਿਆਂ ਕਾਰ ਚਲਾ ਰਿਹਾ ਸੀ। ਅਚਾਨਕ ਡਰਾਈਵਰ ਦੇ ਦਰਵਾਜ਼ੇ ਵਾਲੇ ਪਾਸਿਓਂ ਗੋਲੀ ਚੱਲੀ। ਗੋਲੀ ਖਿੜਕੀ ‘ਚੋਂ ਲੰਘ ਕੇ ਗੁਪਤਾ ਦੀ ਉਂਗਲੀ ਵਿੱਚ ਲੱਗੀ। ਪੁਲੀਸ ਨੇ ਦੱਸਿਆ ਕਿ ਗੁਪਤਾ ਦੇ ਕੋਲ ਬੈਠੇ ਅਹਿਮਦ ਨੂੰ ਕੋਈ ਸੱਟ ਨਹੀਂ ਲੱਗੀ।

Advertisement
Tags :
Advertisement
Advertisement
×