ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਸਿੱਖ ਖਿਡਾਰੀ ਜਰਮਨਪ੍ਰੀਤ ਸਿੰਘ ਤੋਂ ਪ੍ਰੇਰਨਾ ਲੈਣ ਨੌਜਵਾਨ: ਜਥੇਦਾਰ ਰਘਬੀਰ ਸਿੰਘ

06:40 AM Aug 07, 2024 IST

ਟ੍ਰਿਬਿਉੂਨ ਨਿਉੂਜ਼ ਸਰਵਿਸ
ਅੰਮ੍ਰਿਤਸਰ, 6 ਅਗਸਤ
ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਪੈਰਿਸ ਓਲੰਪਿਕਸ-2024 ਵਿਚ ਭਾਰਤੀ ਹਾਕੀ ਦੀ ਪੂਰੀ ਟੀਮ ਅਤੇ ਸਾਬਤ ਸੂਰਤ ਸਿੱਖ ਖਿਡਾਰੀ ਜਰਮਨਪ੍ਰੀਤ ਸਿੰਘ ਨੂੰ ਬਿਹਤਰੀਨ ਖੇਡ ਪ੍ਰਦਰਸ਼ਨ ਲਈ ਵਧਾਈ ਦਿੰਦਿਆਂ ਆਖਿਆ ਕਿ ਪੰਜਾਬ ਦੇ ਨੌਜਵਾਨਾਂ ਨੂੰ ਜਰਮਨਪ੍ਰੀਤ ਸਿੰਘ ਤੋਂ ਪ੍ਰੇਰਨਾ ਲੈਂਦਿਆਂ ਪਤਿਤਪੁਣਾ ਤੇ ਨਸ਼ਿਆਂ ਦੀ ਅਲਾਮਤ ਤੋਂ ਦੂਰ ਰਹਿ ਕੇ ਖੇਡਾਂ ਵੱਲ ਅੱਗੇ ਵਧਦਿਆਂ ਸਿੱਖ ਕੌਮ ਦਾ ਨਾਮ ਰੌਸ਼ਨ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਇਸ ਵੇਲੇ ਸਾਬਤ ਸੂਰਤ ਸਿੱਖ ਖਿਡਾਰੀ ਜਰਮਨਪ੍ਰੀਤ ਸਿੰਘ ਪੈਰਿਸ ਓਲੰਪਿਕਸ ਦੌਰਾਨ ਹਾਕੀ ਦੇ ਮੈਦਾਨ ਵਿਚ ਖੁੱਲ੍ਹੇ ਦਾੜ੍ਹੇ ਸਮੇਤ ਆਪਣੇ ਨਿਆਰੇ ਸਰੂਪ ਅਤੇ ਚੰਗੇ ਖੇਡ ਪ੍ਰਦਰਸ਼ਨ ਕਾਰਨ ਵਿਸ਼ਵ ਭਰ ਦੇ ਹਾਕੀ ਪ੍ਰੇਮੀਆਂ ਦੀ ਖਿੱਚ ਦਾ ਕੇਂਦਰ ਬਣਿਆ ਹੋਇਆ ਹੈ।

Advertisement

Advertisement
Advertisement