For the best experience, open
https://m.punjabitribuneonline.com
on your mobile browser.
Advertisement

ਖਾਲਸਾ ਕਾਲਜ ਦੇ ਬਾਹਰ ਗੋਲੀਆਂ ਚਲਾਉਣ ਵਾਲੇ ਨੌਜਵਾਨ ਗ੍ਰਿਫ਼ਤਾਰ

07:25 AM Apr 17, 2024 IST
ਖਾਲਸਾ ਕਾਲਜ ਦੇ ਬਾਹਰ ਗੋਲੀਆਂ ਚਲਾਉਣ ਵਾਲੇ ਨੌਜਵਾਨ ਗ੍ਰਿਫ਼ਤਾਰ
Advertisement

ਪੱਤਰ ਪ੍ਰੇਰਕ
ਬੱਲੂਆਣਾ/ਅਬੋਹਰ, 16 ਅਪਰੈਲ
ਵਿਦਿਆਰਥੀ ਜਥੇਬੰਦੀ ਦੀ ਪ੍ਰਧਾਨਗੀ ਨੂੰ ਲੈ ਕੇ ਅੱਜ ਦੁਪਹਿਰ ਖਾਲਸਾ ਕਾਲਜ ਦੇ ਬਾਹਰ ਹੋਈ ਫਾਇਰਿੰਗ ਦੇ ਮਾਮਲੇ ਵਿੱਚ ਪੁਲੀਸ ਨੇ ਸੱਤ ਨੌਜਵਾਨਾਂ ਨੂੰ ਨਾਮਜ਼ਦ ਕੀਤਾ ਹੈ ਜਿਨ੍ਹਾਂ ’ਚੋਂ ਤਿੰਨ ਗ੍ਰਿਫਤਾਰ ਕਰ ਲਏ ਗਏ ਹਨ। ਗ੍ਰਿਫ਼ਤਾਰ ਮੁਲਜ਼ਮਾਂ ਦੀ ਪਛਾਣ ਮੁਕੇਸ਼, ਜਤਨ ਕੁਮਾਰ ਅਤੇ ਹਰੀਸ਼ ਕੁਮਾਰ ਵਜੋਂ ਹੋਈ ਹੈ। ਪੁਲੀਸ ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਅੱਜ ਦੁਪਹਿਰੇ ਵਿਦਿਆਰਥੀਆਂ ਦੇ ਦੋ ਧੜਿਆਂ ਵਿਚਾਲੇ ਪ੍ਰਧਾਨਗੀ ਨੂੰ ਲੈ ਕੇ ਤਕਰਾਰ ਹੋ ਗਈ। ਇਸ ਮਗਰੋਂ ਇੱਕ ਧੜੇ ਦੇ ਨੌਜਵਾਨਾਂ ਨੇ ਫਾਇਰਿੰਗ ਕਰ ਦਿੱਤੀ। ਐੱਸਐੱਸਪੀ ਡਾਕਟਰ ਪ੍ਰਗਿਆ ਜੈਨ ਨੇ ਇਸ ਘਟਨਾ ਦਾ ਸਖ਼ਤ ਨੋਟਿਸ ਲਿਆ ਅਤੇ ਅਬੋਹਰ ਦੇ ਡੀਐੱਸਪੀ ਅਰੁਣ ਮੁੰਡਨ ਨੂੰ ਮੁਲਜ਼ਮਾਂ ਨੂੰ ਤੁਰੰਤ ਗ੍ਰਿਫ਼ਤਾਰ ਕਰਨ ਦੀ ਹਦਾਇਤ ਕੀਤੀ। ਘਟਨਾ ਦੇ ਸਿਰਫ ਦੋ ਘੰਟਿਆਂ ਬਾਅਦ ਹੀ ਪੁਲੀਸ ਨੇ ਮੁਲਜ਼ਮਾਂ ਦੀ ਪਛਾਣ ਕਰ ਲਈ ਅਤੇ ਸੱਤਾਂ ’ਚੋਂ ਤਿੰਨ ਨੂੰ ਕਾਬੂ ਵੀ ਕਰ ਲਿਆ।

Advertisement

Advertisement
Author Image

joginder kumar

View all posts

Advertisement
Advertisement
×