ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਸੁਰੱਖਿਆ ਬਲਾਂ ਵਿੱਚ ਭਰਤੀ ਹੋਣ ਲਈ ਨੌਜਵਾਨਾਂ ਨੂੰ ਮਿਲੇਗੀ ਮੁਫ਼ਤ ਸਿਖਲਾਈ

10:46 AM Jul 02, 2023 IST

ਨਵੀਂ ਦਿੱਲੀ, 1 ਜੁਲਾਈ
ਗੁਰਦਾਸਪੁਰ ਪ੍ਰਸ਼ਾਸਨ ਨੇ ਪੁਲੀਸ, ਸੀਆਰਪੀਅੈੱਫ ਅਤੇ ਫ਼ੌਜ ਵਿੱਚ ਭਰਤੀ ਹੋਣ ਦੇ ਚਾਹਵਾਨ ਨੌਜਵਾਨਾਂ ਲਈ ‘ਸੁਪਰ-30’ ਬੈਚ ਸ਼ੁਰੂ ਕਰਨ ਦਾ ਫ਼ੈਸਲਾ ਕੀਤਾ ਹੈ, ਜਿਸ ਤਹਿਤ ਉਨ੍ਹਾਂ ਨੂੰ ਲਿਖਤੀ ਅਤੇ ਸਰੀਰਕ ਟੈਸਟਾਂ ਲਈ ਮੁਫ਼ਤ ਸਿਖਲਾਈ ਦਿੱਤੀ ਜਾਵੇਗੀ। ਗੁਰਦਾਸਪੁਰ ਦੇ ਡੀਸੀ ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਦਾ ਟੀਚਾ ਸਿਖਲਾਈ ਪ੍ਰੋਗਰਾਮ ’ਚ ਗਰੀਬ ਪਰਿਵਾਰਾਂ ਤੇ ਸਰਹੱਦੀ ਪਿੰਡਾਂ ਦੇ ਨੌਜਵਾਨਾਂ ਨੂੰ ਸ਼ਾਮਲ ਕਰਨਾ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਨੌਜਵਾਨਾਂ ਨੂੰ ਬੀਅੈੱਸਅੈੱਫ, ਫ਼ੌਜ ਤੇ ਸੀਆਰਪੀਅੈੱਫ ਵਿੱਚ ਭਰਤੀ ਹੋਣ ਲਈ ਤਿੰਨ ਤੋਂ ਚਾਰ ਮਹੀਨੇ ਮੁਫ਼ਤ ਸਿਖਲਾਈ ਦਿੱਤੀ ਜਾਵੇਗੀ। ਟੈਸਟਾਂ ਤੋਂ ਪਹਿਲਾਂ ਪ੍ਰਸ਼ਾਸਨ ਵੱਲੋਂ ਸਿਖਲਾਈ ਪ੍ਰੋਗਰਾਮ ਲਈ 30 ਨੌਜਵਾਨਾਂ ਦੀ ਚੋਣ ਕੀਤੀ ਜਾਵੇਗੀ। ਇਸ ਮਗਰੋਂ ਅਗਲੇ 30 ਵਿਦਿਆਰਥੀਆਂ ਦੇ ਬੈਚ ਨੂੰ ਸਿਖਲਾਈ ਦਿੱਤੀ ਜਾਵੇਗੀ। ਇਹ ‘ਸੁਪਰ-30’ ਬੈਚ ਇਸੇ ਮਹੀਨੇ ਸ਼ੁਰੂ ਕੀਤਾ ਜਾਵੇਗਾ। -ਪੀਟੀਆਈ

Advertisement

Advertisement
Tags :
ਸਿਖਲਾਈਸੁਰੱਖਿਆਨੌਜਵਾਨਾਂਬਲਾਂਭਰਤੀਮਿਲੇਗੀ:ਮੁਫ਼ਤਵਿੱਚ
Advertisement