ਟਰਾਂਸਫਾਰਮ ’ਤੇ ਕੰਮ ਕਰਦੇ ਨੌਜਵਾਨ ਦੀ ਕਰੰਟ ਲੱਗਣ ਕਾਰਨ ਮੌਤ
07:27 AM Feb 02, 2025 IST
Advertisement
Advertisement
ਸ਼ੇਰਪੁਰ: ਬਲਾਕ ਸ਼ੇਰਪੁਰ ਦੇ ਪਿੰਡ ਈਸਾਪੁਰ ਲੰਡਾ ਵਿੱਚ ਟਰਾਂਸਫਾਰਮ ’ਤੇ ਕੰਮ ਕਰਦੇ ਇੱਕ ਨੌਜਵਾਨ ਦੀ ਕਰੰਟ ਲੱਗਣ ਕਾਰਨ ਮੌਤ ਹੋ ਗਈ। ਜਾਣਕਾਰੀ ਅਨੁਸਾਰ ਪਾਵਰਕੌਮ ਦਫ਼ਤਰ ਸੇਰਵਾਨੀਕੋਟ ਜ਼ਿਲ੍ਹਾ ਮਾਲੇਰਕੋਟਲਾ ਨਾਲ ਸਬੰਧਤ ਪਿੰਡ ਈਸਪੁਰ ਦੇ ਨੌਜਵਾਨ ਚਰਨਜੀਤ ਸਿੰਘ (35) ਨੂੰ ਪਾਵਰਕੌਮ ਦੇ ਮੁਲਾਜ਼ਮ ਅਕਸਰ ਬਿਜਲੀ ਦੇ ਪਏ ਫਾਲਟ ਕੱਢਣ ਲਈ ਲਿਜਾਂਦੇ ਸਨ। ਬੀਕੇਯੂ ਡਕੌਂਦਾ (ਬੁਰਜਗਿੱਲ) ਦੇ ਜ਼ਿਲ੍ਹਾ ਆਗੂ ਸਮਸ਼ੇਰ ਸਿੰਘ ਈਸਾਪੁਰ ਨੇ ਦੱਸਿਆ ਕਿ ਲਾਸ਼ ਦਾ ਪੋਸਟਮਾਰਟਮ ਭਲਕੇ ਹੋਣ ਦੀ ਸੰਭਾਵਨਾ ਹੈ। ਐੱਸਐੱਚਓ ਕਰਮਜੀਤ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੇ ਰਿਸ਼ਤੇਦਾਰਾਂ ਦੇ ਬਿਆਨਾਂ ’ਤੇ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਪਾਵਰਕੌਮ ਸੇਰਵਾਨੀਕੋਟ ਦੇ ਐੱਸਡੀਓ ਸੁਹਿੰਦਰ ਸਿੰਘ ਨੇ ਮਾਮਲੇ ਤੋਂ ਅਣਜਾਣਤਾ ਪ੍ਰਗਟ ਕਰਦਿਆਂ ਕਿਹਾ ਕਿ ਇਹ ਹਾਲੇ ਡੂੰਘੀ ਜਾਂਚ ਦਾ ਵਿਸ਼ਾ ਹੈ। -ਪੱਤਰ ਪ੍ਰੇਰਕ
Advertisement
Advertisement