For the best experience, open
https://m.punjabitribuneonline.com
on your mobile browser.
Advertisement

ਯੂ-ਟਿਊਬਰ ਡਾ. ਰੰਘਰੇਟਾ ਗ੍ਰਿਫ਼ਤਾਰ

11:10 AM Jan 29, 2024 IST
ਯੂ ਟਿਊਬਰ ਡਾ  ਰੰਘਰੇਟਾ ਗ੍ਰਿਫ਼ਤਾਰ
Advertisement
ਲੁਧਿਆਣਾ: ਥਾਣਾ ਸ਼ਿਮਲਾਪੁਰੀ ਦੀ ਪੁਲੀਸ ਨੇ ਯੂ-ਟਿਊਬਰ ਐਕਸ ਪੀਪੀ ਸੁਖਵਿੰਦਰ ਸਿੰਘ ਦੀ ਸ਼ਿਕਾਇਤ ’ਤੇ ਯੂ-ਟਿਊਬਰ ਡਾ. ਗੁਰਿੰਦਰ ਸਿੰਘ ਰੰਘਰੇਟਾ ਨੂੰ ਕੇਸ ਦਰਜ ਕਰ ਕੇ ਗ੍ਰਿਫ਼ਤਾਰ ਕਰ ਲਿਆ ਹੈ। ਸ਼ਿਕਾਇਤ ਵਿੱਚ ਪੀਪੀ ਨੇ ਦੱਸਿਆ ਕਿ ਉਸਨੇ ਫੇਸਬੁੱਕ ਪੇਜ ’ਤੇ ਕੁੱਝ ਸਮਾਂ ਪਹਿਲਾਂ ਇੱਕ ਪੋਸਟ ਪਾਈ ਸੀ, ਜਿਸ ’ਤੇ ਡਾ. ਰੰਘਰੇਟਾ ਨੇ ਭੱਦੀ ਸ਼ਬਦਾਵਲੀ ਦੀ ਵਰਤੋਂ ਕੀਤੀ। ਥਾਣੇਦਾਰ ਰਣਜੀਤ ਸਿੰਘ ਨੇ ਦੱਸਿਆ ਕਿ ਡਾ. ਗੁਰਿੰਦਰ ਸਿੰਘ ਰੰਘਰੇਟਾ ਖ਼ਿਲਾਫ਼ ਕੇਸ ਦਰਜ ਕਰ ਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਹੈ। -ਨਿੱਜੀ ਪੱਤਰ ਪ੍ਰੇਰਕ

ਹੈਰੋਇਨ ਸਮੇਤ ਕਾਬੂ

ਮਾਛੀਵਾੜਾ: ਪੁਲੀਸ ਨੇ ਪੰਜ ਗ੍ਰਾਮ ਹੈਰੋਇਨ ਸਮੇਤ ਅਰਸ਼ਦੀਪ ਸਿੰਘ ਵਾਸੀ ਮਾਛੀਵਾੜਾ ਨੂੰ ਗ੍ਰਿਫ਼ਤਾਰ ਕਰਨ ਵਿੱਚ ਸਫ਼ਲਤਾ ਪ੍ਰਾਪਤ ਕੀਤੀ ਹੈ। ਥਾਣਾ ਮੁਖੀ ਭਿੰਦਰ ਸਿੰਘ ਖੰਗੂੜਾ ਨੇ ਦੱਸਿਆ ਕਿ ਪੁਲੀਸ ਪਾਰਟੀ ਵੱਲੋਂ ਚਰਨ ਕੰਵਲ ਚੌਕ ਨੇੜੇ ਗਸ਼ਤ ਕਰ ਸ਼ੱਕੀ ਵਾਹਨਾਂ ਦੀ ਜਾਂਚ ਕੀਤੀ ਜਾ ਰਹੀ ਸੀ ਕਿ ਇਸ ਦੌਰਾਨ ਇੱਕ ਨੌਜਵਾਨ ਰੋਪੜ ਰੋਡ ਤੋਂ ਪੈਦਲ ਆਉਂਦਾ ਦਿਖਾਈ ਦਿੱਤਾ ਜਿਸ ਨੂੰ ਜਾਂਚ ਲਈ ਰੋਕਣ ਲਈ ਆਖਿਆ ਗਿਆ ਪਰ ਉਹ ਘਬਰਾ ਕੇ ਵਾਪਸ ਮੁੜਨ ਲੱਗਾ ਜਿਸ ਨੇ ਆਪਣੀ ਜੇਬ ’ਚੋਂ ਇੱਕ ਮੋਮੀ ਕਾਗਜ਼ ਦੀ ਲਿਫ਼ਾਫ਼ਾ ਸੜਕ ਕਿਨਾਰੇ ਸੁੱਟ ਦਿੱਤਾ। ਪੁਲੀਸ ਮੁਲਾਜ਼ਮਾਂ ਵੱਲੋਂ ਨੌਜਵਾਨ ਨੂੰ ਕਾਬੂ ਕੀਤਾ ਗਿਆ ਜਿਸਨੇ ਆਪਣਾ ਨਾਮ ਅਰਸ਼ਦੀਪ ਸਿੰਘ ਦੱਸਿਆ ਅਤੇ ਉਸ ਵੱਲੋਂ ਸੁੱਟੇ ਲਿਫ਼ਾਫ਼ੇ ’ਚੋਂ 5 ਗ੍ਰਾਮ ਹੈਰੋਇਨ ਬਰਾਮਦ ਹੋਈ। ਪੁਲੀਸ ਵੱਲੋਂ ਮੁਲਜ਼ਮ ਖਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ। -ਪੱਤਰ ਪ੍ਰੇਰਕ
Advertisement
Advertisement
Author Image

Advertisement