For the best experience, open
https://m.punjabitribuneonline.com
on your mobile browser.
Advertisement

ਯੁਵਕ ਮੇਲਾ: ਸ਼ਾਸਤਰੀ ਨ੍ਰਿਤ ਨਾਲ ਦਰਸ਼ਕਾਂ ਦੇ ਦਿਲ ਜਿੱਤੇ

07:59 AM Mar 30, 2024 IST
ਯੁਵਕ ਮੇਲਾ  ਸ਼ਾਸਤਰੀ ਨ੍ਰਿਤ ਨਾਲ ਦਰਸ਼ਕਾਂ ਦੇ ਦਿਲ ਜਿੱਤੇ
ਸਮਾਗਮ ਦੌਰਾਨ ਪੇਸ਼ਕਾਰੀ ਦਿੰਦੇ ਹੋਏ ਵਿਦਿਆਰਥੀ। -ਫੋਟੋ: ਹਿਮਾਂਸ਼ ਮਹਾਜਨ
Advertisement

ਸਤਵਿੰਦਰ ਬਸਰਾ
ਲੁਧਿਆਣਾ, 29 ਮਾਰਚ
ਪੀਏਯੂ ਵਿਚ ਚੱਲ ਰਹੇ 37ਵੇਂ ਕੌਮੀ ਯੁਵਕ ਮੇਲੇ ਦੇ ਦੂਜੇ ਦਿਨ ਅੱਜ ਇਕਾਂਗੀ ਨਾਟਕ, ਕਲਾਸੀਕਲ ਨਾਚ ਦੀਆਂ ਪੇਸ਼ਕਾਰੀਆਂ ਨੇ ਦਰਸ਼ਕਾਂ ਦਾ ਦਿਲ ਜਿੱਤ ਲਿਆ। ਪੰਜਾਬ ਮਿਲਕਫੈੱਡ ਦੇ ਨਿਰਦੇਸ਼ਕ ਅਤੇ ਪੀਏਯੂ ਦੇ ਸਾਬਕਾ ਵਿਦਿਆਰਥੀ ਕਮਲ ਕੁਮਾਰ ਗਰਗ ਮੁੱਖ ਮਹਿਮਾਨ ਵਜੋਂ ਹਾਜ਼ਰ ਹੋਏ ਜਦੋਂਕਿ ਅੱਜ ਦੇ ਮੁਕਾਬਲਿਆਂ ਦਾ ਉਦਘਾਟਨ ਪੰਜਾਬ ਨਾਟ ਕਲਾ ਅਕਾਦਮੀ ਦੇ ਚੇਅਰਮੈਨ ਕੇਵਲ ਧਾਲੀਵਾਲ ਨੇ ਕੀਤਾ। ਪੀਏਯੂ ਦੇ ਵਾਈਸ ਚਾਂਸਲਰ ਡਾ. ਸਤਬਿੀਰ ਸਿੰਘ ਗੋਸਲ ਨੇ ਇਨ੍ਹਾਂ ਮੁਕਾਬਲਿਆਂ ਦੀ ਪ੍ਰਧਾਨਗੀ ਕੀਤੀ।
ਦੇਸ਼ ਦੇ ਵੱਖ-ਵੱਖ ਜ਼ੋਨਾਂ ਤੋਂ ਜੇਤੂ ਰਹਿਣ ਵਾਲੇ 120 ਦੇ ਕਰੀਬ ਯੂਨੀਵਰਸਿਟੀਆਂ ਦੇ ਵਿਦਿਆਰਥੀ ਕੌਮੀ ਯੁਵਕ ਮੇਲੇ ਵਿੱਚ ਹਿੱਸਾ ਲੈ ਰਹੇ ਹਨ। ਇਨ੍ਹਾਂ ਵੱਲੋਂ ਮੁਕਾਬਲਿਆਂ ਦੌਰਾਨ ਨਾ ਸਿਰਫ਼ ਆਪੋ-ਆਪਣੇ ਅਮੀਰ ਸੱਭਿਆਚਾਰ ਦੀ ਝਲਕ ਪੇਸ਼ ਕੀਤੀ ਜਾ ਰਹੀ ਹੈ ਸਗੋਂ ਸੱਭਿਆਚਾਰਕ ਸਾਂਝਾਂ ਨੂੰ ਹੋਰ ਮਜ਼ਬੂਤ ਕੀਤਾ ਜਾ ਰਿਹਾ ਹੈ। ਦੂਜੇ ਦਿਨ ਦੇ ਮੁੱਖ ਮਹਿਮਾਨ ਸ੍ਰੀ ਗਰਗ ਨੇ ਯੁਵਕ ਮੇਲੇ ਵਿੱਚ ਭਾਗ ਲੈਣ ਵਾਲੇ ਵਿਦਿਆਰਥੀਆਂ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਨੂੰ ਜਿੱਤ ਹਾਰ ਦੇ ਸੌੜੇ ਭਾਵਾਂ ਤੋਂ ਉੱਪਰ ਉੱਠ ਕੇ ਮਿੱਤਰਤਾ ਵਧਾਉਣ ਲਈ ਉਤਸ਼ਾਹਿਤ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਇਸ ਮਹਾਂ-ਮੁਕਾਬਲੇ ਦਾ ਪ੍ਰਬੰਧ ਬੜੇ ਮਾਣ ਵਾਲੀ ਗੱਲ ਹੈ ਤੇ ਇਸ ਨਾਲ ਪੰਜਾਬ ਦੇ ਕਲਾ ਜਗਤ ਨੂੰ ਬੜਾ ਕੁਝ ਸਿੱਖਣ ਨੂੰ ਮਿਲੇਗਾ।
ਸ੍ਰੀ ਧਾਲੀਵਾਲ ਨੇ ਇਸ ਉਤਸਵ ਦਾ ਹਿੱਸਾ ਬਣਨ ’ਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਕੀਤਾ। ਡਾ. ਗੋਸਲ ਨੇ ਭਾਰਤ ਦੀ ਲੋਕ ਸੰਗੀਤ ਵਿਰਾਸਤ ਦੇ ਪ੍ਰਦਰਸ਼ਨ ਲਈ ਇਨ੍ਹਾਂ ਕਲਾਕਾਰਾਂ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਸਾਡੇ ਦੇਸ਼ ਦੀ ਅਮੀਰ ਪ੍ਰੰਪਰਾ ਦੇ ਦੂਤ ਬਣ ਕੇ ਪੰਜਾਬ ਵਿੱਚ ਆਏ ਇਨ੍ਹਾਂ ਹੁਨਰਮੰਦ ਕਲਾਕਾਰਾਂ ਨੇ ਸਾਨੂੰ ਦੇਸ਼ ਦੇ ਅਨੇਕ ਰੰਗਾਂ ਤੋਂ ਜਾਣੂ ਕਰਾਇਆ ਹੈ। ਨਿਰਦੇਸ਼ਕ ਵਿਦਿਆਰਥੀ ਭਲਾਈ ਡਾ. ਨਿਰਮਲ ਜੌੜਾ ਨੇ ਕਿਹਾ ਕਿ ਆਉਣ ਵਾਲੇ ਦਿਨਾਂ ਵਿਚ ਮੁਕਾਬਲਿਆਂ ਦੇ ਹੋਰ ਰੌਚਕ ਹੋਣ ਦੀ ਆਸ ਹੈ। ਧੰਨਵਾਦ ਦੇ ਸ਼ਬਦ ਪੀ ਏ ਯੂ ਦੇ ਰਜਿਸਟਰਾਰ ਡਾ. ਰਿਸ਼ੀਪਾਲ ਸਿੰਘ ਨੇ ਕਹੇ।

Advertisement

Advertisement
Author Image

joginder kumar

View all posts

Advertisement
Advertisement
×