ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਜ਼ਿਲ੍ਹਾ ਪ੍ਰੀਸ਼ਦ ਦਾ ਚੇਅਰਮੈਨ ਭਾਜਪਾ ਛੱਡ ਕੇ ਕਾਂਗਰਸ ਵਿੱਚ ਸ਼ਾਮਲ

08:48 AM Aug 30, 2024 IST
ਕਾਰਜਕਾਰੀ ਪ੍ਰਧਾਨ ਰਾਮ ਕਿਸ਼ਨ ਗੁੱਜਰ ਦੇ ਨਾਲ ਚੇਅਰਮੈਨ ਰਾਜੇਸ਼ ਲਾਡੀ ਅਤੇ ਹੋਰ।

ਫਰਿੰਦਰ ਪਾਲ ਗੁਲਿਆਣੀ
ਨਰਾਇਣਗੜ੍ਹ, 29 ਅਗਸਤ
ਇੱਥੋਂ ਦੇ ਸ਼ਹਿਜ਼ਾਦਪੁਰ ਬਲਾਕ ਵਿੱਚ ਸੂਬਾ ਕਾਂਗਰਸ ਕਮੇਟੀ ਦੇ ਕਾਰਜਕਾਰੀ ਪ੍ਰਧਾਨ ਰਾਮ ਕਿਸ਼ਨ ਗੁੱਜਰ ਅਤੇ ਸ਼ੈਲੀ ਚੌਧਰੀ ਦੀ ਪ੍ਰਧਾਨਗੀ ਹੇਠ ਅੰਬਾਲਾ ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਰਾਜੇਸ਼ ਲਾਡੀ ਭਾਜਪਾ ਛੱਡ ਕੇ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋ ਗਏ। ਇਸ ਮੌਕੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਰਜਤ ਜੰਤੀ ਵੀ ਕਾਂਗਰਸ ਵਿੱਚ ਸ਼ਾਮਲ ਹੋਏ। ਚੌਧਰੀ ਰਾਮ ਕਿਸ਼ਨ ਗੁੱਜਰ ਨੇ ਚੇਅਰਮੈਨ ਰਾਜੇਸ਼ ਲਾਡੀ ਅਤੇ ਰਜਤ ਜੰਟੀ ਦਾ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋਣ ’ਤੇ ਸਵਾਗਤ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਪਾਰਟੀ ਵਿੱਚ ਪੂਰਾ ਮਾਣ ਸਤਿਕਾਰ ਮਿਲੇਗਾ।
ਜ਼ਿਕਰਯੋਗ ਹੈ ਕਿ ਰਾਜੇਸ਼ ਲਾਡੀ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਲੜਨ ਤੋਂ ਪਹਿਲਾਂ ਕਾਂਗਰਸ ਵਿੱਚ ਸਨ। ਜ਼ਿਲ੍ਹਾ ਪ੍ਰੀਸ਼ਦ ਦਾ ਮੈਂਬਰ ਬਣਨ ਤੋਂ ਬਾਅਦ ਰਾਜੇਸ਼ ਚੇਅਰਮੈਨ ਬਣਨ ਲਈ ਭਾਜਪਾ ਵਿੱਚ ਸ਼ਾਮਲ ਹੋ ਗਏ ਸਨ। ਸੂਬਾ ਕਾਂਗਰਸ ਕਮੇਟੀ ਦੇ ਕਾਰਜਕਾਰੀ ਪ੍ਰਧਾਨ ਰਾਮ ਕਿਸ਼ਨ ਗੁੱਜਰ ਨੇ ਕਿਹਾ ਕਿ ਇਨਾਂ ਦੋਵੇਂ ਆਗੂ ਨਰਾਇਣਗੜ੍ਹ ਦੇ ਵਿਕਾਸ ਲਈ ਕੰਮ ਕਰਨ ਅਤੇ ਨਰਾਇਣਗੜ੍ਹ ਨੂੰ ਅੱਗੇ ਲਿਜਾਣ ਲਈ ਕਾਂਗਰਸ ਵਿੱਚ ਸ਼ਾਮਲ ਹੋਏ ਹਨ। ਉਨ੍ਹਾਂ ਕਿਹਾ ਕਿ ਨਰਾਇਣਗੜ੍ਹ ਮੁੱਖ ਮੰਤਰੀ ਦਾ ਹਲਕਾ ਹੈ। ਇਸ ਦੀ ਹਾਲਤ ਬਹੁਤ ਖਰਾਬ ਹੈ। ਹਲਕੇ ਦੀ ਖੰਡ ਮਿੱਲ ਦੀ ਹਾਲਤ ਖਸਤਾ ਹੈ। ਇੱਥੇ ਵਿਕਾਸ ਨਾ ਹੋਣ ਕਾਰਨ ਲੋਕਾਂ ਵਿੱਚ ਨਿਰਾਸ਼ਾ ਹੋਰ ਵਧ ਗਈ ਹੈ। ਆਉਣ ਵਾਲੇ ਸਮੇਂ ਵਿੱਚ ਨਰਾਇਣਗੜ੍ਹ ਤਰੱਕੀ ਕਰੇਗਾ ਅਤੇ ਇੱਕ ਨਵਾਂ ਦੌਰ ਸ਼ੁਰੂ ਹੋਵੇਗਾ। ਜਿਸ ਤਰ੍ਹਾਂ ਹਲਕੇ ਦੀ 2005 ਤੋਂ 2014 ਤੱਕ ਕਾਂਗਰਸ ਦੇ ਰਾਜ ਦੌਰਾਨ ਤਰੱਕੀ ਹੋਈ ਸੀ, ਉਸ ਤੋਂ ਵੀ ਵੱਧ ਤਰੱਕੀ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਭਾਜਪਾ ਦੇ ਐਲਾਨਾਂ ਨਾਲ ਕੁਝ ਨਹੀਂ ਹੋਣ ਵਾਲਾ ਅਤੇ ਆਉਣ ਵਾਲੇ ਸਮੇਂ ਵਿੱਚ ਕਾਂਗਰਸ ਦੀ ਸਰਕਾਰ ਪੂਰੇ ਬਹੁਮਤ ਨਾਲ ਬਣੇਗੀ। ਇਸ ਮੌਕੇ ਗੁਰਵਿੰਦਰ ਬੇਰਖੇੜੀ, ਨਰਿੰਦਰ ਦੇਵ ਸ਼ਰਮਾ, ਜਤਿੰਦਰ ਸਿੰਘ ਅਬਦੁੱਲਾ, ਗੁਰਮੇਲ ਪੰਜੇਤੋ, ਰਵਿੰਦਰ ਬਰੌਲੀ, ਗੁਰਤੇਗ ਰਛੇੜੀ, ਰਣਜੀਤ ਸਿੰਘ, ਅਸ਼ਵਨੀ ਨਾਗਰਾ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ|

Advertisement

Advertisement