For the best experience, open
https://m.punjabitribuneonline.com
on your mobile browser.
Advertisement

ਜ਼ੋਨਲ ਖੇਡਾਂ: ਸਰਕਾਰੀ ਕੰਨਿਆ ਸਕੂਲ ਮਨਸੂਰਾਂ ਦੀਆਂ ਵਿਦਿਆਰਥਣਾਂ ਦੀ ਝੰਡੀ

07:55 AM Aug 02, 2024 IST
ਜ਼ੋਨਲ ਖੇਡਾਂ  ਸਰਕਾਰੀ ਕੰਨਿਆ ਸਕੂਲ ਮਨਸੂਰਾਂ ਦੀਆਂ ਵਿਦਿਆਰਥਣਾਂ ਦੀ ਝੰਡੀ
ਜੇਤੂ ਵਿਦਿਆਰਥਣਾਂ ਦਾ ਸਵਾਗਤ ਕਰਦੇ ਹੋਏ ਪ੍ਰਿੰਸੀਪਲ ਇੰਦਰਜੀਤ ਕੌਰ ਕੰਗ ਅਤੇ ਹੋਰ।
Advertisement

ਸਤਵਿੰਦਰ ਬਸਰਾ
ਲੁਧਿਆਣਾ, 1 ਅਗਸਤ
ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਮਨਸੂਰਾਂ ਸਕੂਲ ਦੀਆਂ ਵਿਦਿਆਰਥਣਾਂ ਨੇ ਜ਼ੋਨਲ ਪੱਧਰੀ ਖੋ-ਖੋ ਅਤੇ ਹੈਂਡਬਾਲ ਆਦਿ ਵਿਚ ਜ਼ਿਕਰਯੋਗ ਪ੍ਰਾਪਤੀਆਂ ਕਰ ਕੇ ਸੰਸਥਾ ਅਤੇ ਆਪਣੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ। ਜ਼ੋਨਲ ਪੱਧਰ ’ਤੇ ਹੋਏ ਇਨ੍ਹਾਂ ਮੁਕਾਬਲਿਆਂ ਵਿੱਚ ਸਕੂਲ ਦੀਆਂ ਵਿਦਿਆਰਥਣਾਂ ਨੇ ਬਲਵਿੰਦਰ ਕੌਰ ਅਤੇ ਨਰਿੰਦਰਪਾਲ ਕੌਰ ਦੀ ਅਗਵਾਈ ਵਿਚ ਪਹਿਲੇ ਸਥਾਨ ਪ੍ਰਾਪਤ ਕੀਤੇ। ਖੋ-ਖੋ ਦੇ ਮੁਕਾਬਲੇ ਵਿਚ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਨੇ ਹਿੱਸਾ ਲਿਆ। ਇਸ ਵਿੱਚੋਂ ਅੰਡਰ-17 ਅਤੇ ਅੰਡਰ-19 ਲੜਕੀਆਂ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ। ਇਸੇ ਤਰ੍ਹਾਂ ਹੈਂਡਬਾਲ ਵਿੱਚੋਂ ਅੰਡਰ-19 ਵਿੱਚ ਪਹਿਲਾ ਸਥਾਨ, ਅੰਡਰ-14 ਵਿੱਚ ਦੂਜਾ ਸਥਾਨ ਅਤੇ ਅੰਡਰ-17 ਵਿੱਚ ਤੀਜਾ ਸਥਾਨ ਪ੍ਰਾਪਤ ਕੀਤਾ।
ਇਸ ਮੌਕੇ ਬੋਲਦਿਆਂ ਪ੍ਰਿੰਸੀਪਲ ਇੰਦਰਜੀਤ ਕੌਰ ਕੰਗ ਨੇ ਸਮੁੱਚੇ ਸਟਾਫ ਅਤੇ ਜੇਤੂ ਵਿਦਿਆਰਥਣਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਮੁਕਾਬਲੇ ਦੇ ਇਸ ਯੁੱਗ ਵਿੱਚ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ਼-ਨਾਲ਼ ਖੇਡਾਂ ਅਤੇ ਹੋਰ ਗਤੀਵਿਧੀਆਂ ਦਾ ਹਿੱਸਾ ਲੈਣਾ ਚਾਹੀਦਾ ਹੈ। ਸੀਨੀਅਰ ਲੈਕਚਰਾਰ ਹਰਜੀਤ ਸਿੰਘ ਰਤਨ ਨੇ ਕਿਹਾ ਕਿ ਇਹ ਗਤੀਵਿਧੀਆਂ ਬੱਚੇ ਅੰਦਰ ਸਰੀਰਕ ਅਤੇ ਮਾਨਸਿਕ ਤੰਦਰੁਸਤੀ ਦੇ ਨਾਲ਼ ਨਾਲ਼ ਆਤਮ-ਵਿਸ਼ਵਾਸ ਪੈਦਾ ਕਰਦੀਆਂ ਹਨ। ਇਸ ਮੌਕੇ ਹੋਰਨਾਂ ਤੋਂ ਇਲਾਵਾ ਲੈਕਚਰਾਰ ਅਵਨਿੰਦਰ ਸਿੰਘ, ਬਲਦੇਵ ਸਿੰਘ, ਮਨੀ ਅਹੂਜਾ, ਮਨਿੰਦਰ ਕੌਰ, ਬਲਵਿੰਦਰ ਕੌਰ, ਕਮਲਜੀਤ ਕੌਰ, ਰੇਨੂੰ ਮਦਾਨ, ਰੰਜਨ ਕੌਰ, ਨਰਿੰਦਰਪਾਲ ਕੌਰ, ਰਵਿੰਦਰ ਕੌਰ, ਮਨਦੀਪ ਕੌਰ, ਵਸੁਧਾ ਸ਼ਰਮਾ ਅਤੇ ਨਮਿਤਾ ਗਰੋਵਰ ਸਣੇ ਸਮੁੱਚਾ ਸਟਾਫ ਹਾਜ਼ਰ ਸੀ। ਜੇਤੂ ਵਿਦਿਆਰਥਣਾਂ ਦਾ ਪ੍ਰਿੰਸੀਪਲ ਇੰਦਰਜੀਤ ਕੌਰ ਕੰਗ ਦੀ ਅਗਵਾਈ ਵਿੱਚ ਸਨਮਾਨ ਕੀਤਾ ਗਿਆ।

Advertisement

Advertisement
Author Image

sukhwinder singh

View all posts

Advertisement
Advertisement
×