ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਜ਼ੋਨਲ ਖੇਡਾਂ: ਜੀਟੀਬੀ ਖਾਲਸਾ ਸਕੂਲ ਦੇ ਖਿਡਾਰੀਆਂ ਦਾ ਦਬਦਬਾ

08:00 AM Aug 08, 2024 IST
ਜੇਤੂ ਖਿਡਾਰੀਆਂ ਨਾਲ ਪ੍ਰਿੰਸੀਪਲ ਡਾ. ਸੁਰਜੀਤ ਕੌਰ ਬਾਜਵਾ।-ਫੋਟੋ: ਸੰਦਲ

ਪੱਤਰ ਪ੍ਰੇਰਕ
ਦਸੂਹਾ, 7 ਅਗਸਤ
ਇੱਥੇ ਪੰਚਾਇਤੀ ਸਟੇਡੀਅਮ ਵਿੱਚ ਹੋਈਆਂ ਜ਼ੋਨਲ ਪੱਧਰੀ ਸਕੂਲ ਖੇਡਾਂ ਵਿੱਚ ਗੁਰੂ ਤੇਗ ਬਹਾਦਰ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਦੇ ਖਿਡਾਰੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਕੇ ਆਪਣੀ ਕਾਬਲੀਅਤ ਦਾ ਲੋਹਾ ਮਨਵਾਇਆ ਹੈ। ਖਿਡਾਰੀਆਂ ਨੇ ਪ੍ਰਿੰ. ਡਾ. ਸੁਰਜੀਤ ਕੌਰ ਬਾਜਵਾ ਦੀ ਪ੍ਰੇਰਣਾ ਸਦਕਾ ਅਤੇ ਖੇਡ ਵਿਭਾਗ ਦੇ ਇੰਚਾਰਜ ਹਰਨਾਮ ਸਿੰਘ ਦੀ ਦੇਖ ਰੇਖ ਹੇਠ ਇਨਾਂ ਖੇਡਾਂ ’ਚ ਉਤਸ਼ਾਹ ਨਾਲ ਹਿੱਸਾ ਲਿਆ। ਪ੍ਰਿੰ. ਡਾ. ਬਾਜਵਾ ਨੇ ਦੱਸਿਆ ਕਿ ਵਾਲੀਬਾਲ (ਅੰਡਰ-19) ਦੇ ਮੁਕਾਬਲਿਆਂ ਵਿੱਚ ਸਕੂਲ ਦੀ ਟੀਮ ਨੇ ਪਹਿਲਾ ਅਤੇ ਵਾਲੀਬਾਲ (ਅੰਡਰ-17) ਦੇ ਮੁਕਾਬਲਿਆਂ ਵਿੱਚ ਦੂਸਰਾ ਸਥਾਨ ਪ੍ਰਾਪਤ ਕੀਤਾ ਹੈ। ਕੁਸ਼ਤੀ ਦੇ (ਅੰਡਰ-17) ਮੁਕਾਬਲਿਆਂ ਵਿੱਚ ਖਿਡਾਰੀ ਕਰਨਦੀਪ ਸਿੰਘ (80 ਕਿਲੋਗ੍ਰਾਮ) ਅਤੇ ਗੁਰਨੂਰ ਸਿੰਘ (62 ਕਿਲੋਗ੍ਰਾਮ) ਨੇ ਪਹਿਲਾ ਸਥਾਨ ਹਾਸਲ ਕੀਤਾ ਹੈ। ਇਸ ਤੋਂ ਇਲਾਵਾ ਵੂਸ਼ੋ ਅਤੇ ਕਿੱਕ ਬਾਕਸਿੰਗ ਦੇ ਮੁਕਾਬਲਿਆਂ ਵਿੱਚ ਪਵਨੀਤ ਕੌਰ, ਦੀਕਸ਼ਾ, ਮਨਪ੍ਰੀਤ ਕੌਰ ਅਤੇ ਸਨਜੋਤ ਸਿੰਘ ਨੇ ਪਹਿਲਾ ਸਥਾਨ ਹਾਸਲ ਕਰ ਕੇ ਸਕੂਲ ਦਾ ਨਾਂ ਰੋਸ਼ਨ ਕੀਤਾ ਹੈ। ਉਨਾਂ ਦੱਸਿਆ ਕਿ ਇਹ ਖਿਡਾਰੀ ਜ਼ਿਲ੍ਹਾ ਪੱਧਰੀ ਸਕੂਲ ਖੇਡਾਂ ਵਿੱਚ ਜ਼ੋਰ ਅਜ਼ਮਾਇਸ਼ ਕਰਨਗੇ। ਸਕੂਲ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਸਬੀਰ ਸਿੰਘ ਰੰਧਾਵਾ, ਉਪ ਪ੍ਰਧਾਨ ਅਜਮੇਰਪਾਲ ਸਿੰਘ ਘੁੰਮਣ, ਮੈਨੇਜਰ ਗੁਰਪ੍ਰੀਤ ਸਿੰਘ ਚੀਮਾ, ਡਿਪਟੀ ਮੈਨੇਜਰ ਦੀਪਗਗਨ ਸਿੰਘ ਗਿੱਲ, ਸਕੱਤਰ ਭੁਪਿੰਦਰ ਸਿੰਘ ਰੰਧਾਵਾ, ਡੀਨ ਡਾ. ਰੁਪਿੰਦਰ ਕੌਰ ਰੰਧਾਵਾ ਨੇ ਜੇਤੂਆਂ ਨੂੰ ਸ਼ੁਭਕਾਮਨਾਵਾਂ ਭੇਟ ਕਰਦਿਆਂ ਇਸ ਉਪਲੱਬਧੀ ਦਾ ਸਿਹਰਾ ਪ੍ਰਿੰਸੀਪਲ ਡਾ. ਸੁਰਜੀਤ ਕੌਰ ਬਾਜਵਾ ਤੇ ਖੇਡ ਵਿਭਾਗ ਦੇ ਇੰਚਾਰਜ ਹਰਨਾਮ ਸਿੰਘ ਦੀ ਅਗਵਾਈ ਸਿਰ ਬੰਨ੍ਹਿਆ।

Advertisement

Advertisement
Advertisement