ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਕਾਮਰੇਡ ਜੰਗੀਰ ਸਿੰਘ ਜੋਗਾ ਸਕੂਲ ਵਿੱਚ ਜ਼ੋਨਲ ਖੇਡਾਂ ਸ਼ੁਰੂ

07:39 AM Jul 23, 2024 IST
ਖੇਡਾਂ ਦਾ ਆਗਾਜ਼ ਕਰਦੇ ਹੋਏ ਜ਼ੋਨਲ ਪ੍ਰਧਾਨ ਪ੍ਰਿੰਸੀਪਲ ਅਵਤਾਰ ਸਿੰਘ ਤੇ ਹੋਰ। -ਫੋਟੋ:ਮਾਨ

ਪੱਤਰ ਪ੍ਰੇਰਕ
ਮਾਨਸਾ, 22 ਜੁਲਾਈ
ਗਰਮ ਰੁੱਤ ਜ਼ੋਨਲ ਸਕੂਲ ਖੇਡਾਂ ਅੱਜ ਇਥੇ ਕਾਮਰੇਡ ਜੰਗੀਰ ਸਿੰਘ ਜੋਗਾ ਸਰਕਾਰੀ ਸੈਕੰਡਰੀ ਸਕੂਲ (ਲੜਕੇ) ਵਿੱਚ ਸ਼ੁਰੂ ਹੋ ਗਈਆਂ ਹਨ। ਇਨ੍ਹਾਂ ਖੇਡਾਂ ਦਾ ਉਦਘਾਟਨ ਜ਼ੋਨ ਜੋਗਾ ਦੇ ਪ੍ਰਧਾਨ ਪ੍ਰਿੰਸੀਪਲ ਅਵਤਾਰ ਸਿੰਘ ਅਤੇ ਪ੍ਰਿੰਸੀਪਲ ਬ੍ਰਿਜ ਲਾਲ ਉੱਭਾ ਨੇ ਸਾਂਝੇ ਰੂਪ ਵਿੱਚ ਕੀਤਾ। ਜ਼ੋਨਲ ਸਕੱਤਰ ਵਿਨੋਦ ਕੁਮਾਰ ਨੇ ਦੱਸਿਆ ਕਿ ਕਬੱਡੀ ਨੈਸ਼ਨਲ ਸਟਾਇਲ ਅੰਡਰ 14 (ਲੜਕੇ) ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਅਕਲੀਆ ਨੇ ਸਨਾਵਰ ਸਮਾਰਟ ਭੁਪਾਲ, ਆਦਰਸ਼ ਸਕੂਲ ਭੁਪਾਲ ਨੇ ਗਲੋਬਲ ਅਕੈਡਮੀ ਅਕਲੀਆ, ਸਸਸ ਅਕਲੀਆ ਨੇ ਸਸਸ ਅਤਲਾ ਕਲਾਂ, ਸਹਸ ਰੱਲਾ (ਮੁੰਡੇ) ਨੇ ਗੁਰੂਕੁਲ ਅਕੈਡਮੀ ਉੱਭਾ, ਸਸਸ ਬੁਰਜ ਹਰੀ ਨੇ ਸਨਾਵਰ ਸਮਾਰਟ ਸਕੂਲ ਭੁਪਾਲ ਨੂੰ ਹਰਾਕੇ ਅਗਲੇ ਦੌਰ ਵਿੱਚ ਪ੍ਰਵੇਸ਼ ਕੀਤਾ। ਬਾਬਾ ਫਰੀਦ ਅਕੈਡਮੀ ਉੱਭਾ ਵਿੱਚ ਫੋਇਲ ਈਵੈਂਟ ਵਿੱਚ ਮਾਈ ਭਾਗੋ ਸਕੂਲ ਰੱਲਾ ਨੇ ਪਹਿਲਾ, ਸਨਾਵਰ ਸਮਾਰਟ ਸਕੂਲ ਭੁਪਾਲ ਨੇ ਦੂਜਾ ਅਤੇ ਮਾਈ ਭਾਗੋ ਸਕੂਲ ਰੱਲਾ ਨੇ ਤੀਜਾ ਸਥਾਨ ਹਾਸਲ ਕੀਤਾ। ਇਸ ਮੌਕੇ ਸਰਬਜੀਤ ਕੌਰ, ਜਸਵਿੰਦਰ ਕੌਰ, ਵੀਰਪਾਲ ਕੌਰ, ਪਾਲਾ ਸਿੰਘ, ਸਮਰਜੀਤ ਸਿੰਘ ਬੱਬੀ, ਅਵਤਾਰ ਸਿੰਘ, ਦਰਸ਼ਨ ਸਿੰਘ ਤੇ ਜਗਸੀਰ ਸਿੰਘ ਝੱਬਰ ਆਦਿ ਮੌਜੂਦ ਸਨ।

Advertisement

Advertisement
Advertisement