ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਕ੍ਰਿਸ਼ੀ ਵਿਗਿਆਨ ਕੇਂਦਰਾਂ ਦੀ ਜ਼ੋਨਲ ਵਰਕਸ਼ਾਪ ਅੱਜ ਤੋਂ

07:22 AM Sep 18, 2024 IST

ਖੇਤਰੀ ਪ੍ਰਤੀਨਿਧ
ਲੁਧਿਆਣਾ, 17 ਸਤੰਬਰ
ਗੁਰੂ ਅੰਗਦ ਦੇਵ ਵੈਟਰਨਰੀ ਅਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ, ਲੁਧਿਆਣਾ ਵੱਲੋਂ ਖੇਤੀਬਾੜੀ ਤਕਨਾਲੋਜੀ ਵਰਤੋਂ ਖੋਜ ਸੰਸਥਾ, ਲੁਧਿਆਣਾ ਅਧੀਨ ਕਾਰਜਸ਼ੀਲ ਕ੍ਰਿਸ਼ੀ ਵਿਗਿਆਨ ਕੇਂਦਰਾਂ ਦੀ ਤਿੰਨ ਦਿਨਾ ਸਾਲਾਨਾ ਜ਼ੋਨਲ ਕਾਰਜਸ਼ਾਲਾ 18 ਤੋਂ 20 ਸਤੰਬਰ ਦੌਰਾਨ ਕਰਵਾਈ ਜਾ ਰਹੀ ਹੈ। ਉਪ-ਕੁਲਪਤੀ ਡਾ. ਜਤਿੰਦਰ ਪਾਲ ਸਿੰਘ ਗਿੱਲ ਨੇ ਦੱਸਿਆ ਕਿ ਕ੍ਰਿਸ਼ੀ ਵਿਗਿਆਨ ਕੇਂਦਰ ਖੇਤੀ ਅਤੇ ਜੁੜਵੇਂ ਖੇਤਰਾਂ ਵਿੱਚ ਕਿਸਾਨਾਂ ਨੂੰ ਤਕਨਾਲੋਜੀਆਂ ਅਤੇ ਪ੍ਰਦਰਸ਼ਨੀਆਂ ਰਾਹੀਂ ਮਹੱਤਵਪੂਰਨ ਸੇਧ ਦੇ ਰਹੇ ਹਨ। ਉਨ੍ਹਾਂ ਵੱਲੋਂ ਕੀਤੇ ਜਾ ਰਹੇ ਕੰਮ ਦੀ ਨਜ਼ਰਸਾਨੀ ਅਤੇ ਨਵੇਂ ਟੀਚੇ ਸਥਾਪਤ ਕਰਨ ਲਈ ਇਸ ਕਿਸਮ ਦੀਆਂ ਵਰਕਸ਼ਾਪਾਂ ਸਹਾਈ ਸਿੱਧ ਹੁੰਦੀਆਂ ਹਨ।
ਇਸ ਸਬੰਧੀ ਖੇਤੀਬਾੜੀ ਤਕਨਾਲੋਜੀ ਵਰਤੋਂ ਖੋਜ ਸੰਸਥਾ ਦੇ ਨਿਰਦੇਸ਼ਕ ਡਾ. ਪਰਵੇਂਦਰ ਸ਼ੇਰੋਂ ਨੇ ਦੱਸਿਆ ਕਿ ਪੰਜਾਬ, ਹਿਮਾਚਲ ਪ੍ਰਦੇਸ਼, ਜੰਮੂ ਕਸ਼ਮੀਰ ਅਤੇ ਉੱਤਰਾਖੰਡ ਵਿੱਚ ਇਸ ਜ਼ੋਨ ਅਧੀਨ ਕਾਰਜਸ਼ੀਲ ਵਿਗਿਆਨੀ ਅਤੇ ਮੁਖੀ ਬੀਤੇ ਵਰ੍ਹੇ ਦੀਆਂ ਗਤੀਵਿਧੀਆਂ, ਪ੍ਰਾਪਤੀਆਂ ਅਤੇ ਸਫ਼ਲਤਾ ਦੀਆਂ ਕਹਾਣੀਆਂ ਸਾਂਝੀਆਂ ਕਰਨਗੇ। ਕਾਰਜਸ਼ਾਲਾ ਦੌਰਾਨ ਪੌਦਿਆਂ ਦੀਆਂ ਕਿਸਮਾਂ ਦੀ ਰਾਖੀ, ਕਿਸਾਨਾਂ ਦੇ ਹੱਕ, ਡਾਟਾ ਅਤੇ ਡਾਟਾ ਪ੍ਰਬੰਧਨ ਬਾਰੇ ਵਿਚਾਰ ਚਰਚਾ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਉਦਘਾਟਨੀ ਸਮਾਗਮ ਵਿੱਚ ਡਾ. ਵਾਈ ਐੱਸ ਪਰਮਾਰ ਯੂਨੀਵਰਸਿਟੀ, ਹਿਮਾਚਲ ਪ੍ਰਦੇਸ਼ ਦੇ ਉਪ ਕੁਲਪਤੀ ਡਾ. ਰਾਜੇਸ਼ਵਰ ਸਿੰਘ ਚੰਡੇਲ ਬਤੌਰ ਮੁੱਖ ਮਹਿਮਾਨ ਸ਼ਿਰਕਤ ਕਰਨਗੇ।
ਨਿਰਦੇਸ਼ਕ ਪਸਾਰ ਸਿੱਖਿਆ ਅਤੇ ਪ੍ਰਬੰਧਕੀ ਸਕੱਤਰ ਡਾ. ਪਰਕਾਸ਼ ਸਿੰਘ ਬਰਾੜ ਨੇ ਕਿਹਾ ਕਿ ਕ੍ਰਿਸ਼ੀ ਵਿਗਿਆਨ ਕੇਂਦਰ ਕਿਸਾਨ ਭਾਈਚਾਰੇ ਅਤੇ ਖੋਜ ਸੰਸਥਾਵਾਂ ਦੌਰਾਨ ਛੋਟੀਆਂ ਯੂਨੀਵਰਸਿਟੀਆਂ ਵਾਂਗ ਪੁਲ ਬਣਨ ਦਾ ਕਾਰਜ ਕਰਦੇ ਹਨ। ਉਨ੍ਹਾਂ ਜਾਣਕਾਰੀ ਦਿੱਤੀ ਕਿ ਪੰਜਾਬ ਵਿੱਚ ਕੁੱਲ 22 ਕ੍ਰਿਸ਼ੀ ਵਿਗਿਆਨ ਕੇਂਦਰ ਕਾਰਜਸ਼ੀਲ ਹਨ ਜਿਨ੍ਹਾਂ ਵਿੱਚੋਂ 18 ਪੀਏਯੂ, 3 ਵੈਟਰਨਰੀ ਯੂਨੀਵਰਸਿਟੀ ਅਤੇ 1 ਭਾਰਤੀ ਖੇਤੀ ਖੋਜ ਪਰਿਸ਼ਦ ਦੇ ਪ੍ਰਸ਼ਾਸਕੀ ਪ੍ਰਬੰਧ ਅਧੀਨ ਕੰਮ ਕਰ ਰਹੇ ਹਨ।

Advertisement

Advertisement