For the best experience, open
https://m.punjabitribuneonline.com
on your mobile browser.
Advertisement

ਗੁਰੂ ਨਾਨਕ ਦੇਵ ਯੂਨੀਵਰਸਿਟੀ ’ਚ ਜ਼ੋਨਲ ਯੁਵਕ ਮੇਲਾ ਸ਼ੁਰੂ

10:53 AM Oct 10, 2024 IST
ਗੁਰੂ ਨਾਨਕ ਦੇਵ ਯੂਨੀਵਰਸਿਟੀ ’ਚ ਜ਼ੋਨਲ ਯੁਵਕ ਮੇਲਾ ਸ਼ੁਰੂ
ਸ਼ਮ੍ਹਾ ਰੌਸ਼ਨ ਕਰਕੇ ਯੁਵਕ ਮੇਲੇ ਦਾ ਉਦਘਾਟਨ ਕਰਦੇ ਹੋਏ ਪਤਵੰਤੇ।
Advertisement

ਮਨਮੋਹਨ ਸਿੰਘ ਢਿੱਲੋਂ
ਅੰਮ੍ਰਿਤਸਰ, 9 ਅਕਤੂਬਰ
ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਡੀਨ ਵਿਦਿਆਰਥੀ ਭਲਾਈ ਪ੍ਰੋ. (ਡਾ.) ਪ੍ਰੀਤ ਮੋਹਿੰਦਰ ਸਿੰਘ ਬੇਦੀ ਨੇ ਯੁਵਕ ਮੇਲੇ ਦੀ ਸ਼ੁਰੂਆਤ ਕਰਦਿਆਂ ਵਿਦਿਆਰਥੀਆਂ ਨੂੰ ਇਨ੍ਹਾਂ ਮੇਲਿਆਂ ਵਿੱਚ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਯੁਵਕ ਮੇਲੇ ਵਿਦਿਆਰਥੀਆਂ ਦੀ ਸ਼ਖਸ਼ੀਅਤ ਨੂੰ ਨਿਖਾਰਣ ਵਿਚ ਅਹਿਮ ਰੋਲ ਅਦਾ ਕਰਦੇ ਹਨ ਯੁਵਕ ਮਾਮਲਿਆਂ ਦੇ ਇੰਚਾਰਜ, ਡਾ. ਅਮਨਦੀਪ ਸਿੰਘ ਨੇ ਦੱਸਿਆ ਕਿ ਦੋ ਰੋਜ਼ਾ ਯੁਵਕ ਮੇਲੇ ’ਚ 20 ਐਜੂਕੇਸ਼ਨ ਕਾਲਜਾਂ ਦੇ 300 ਕਲਾਕਾਰ ਵਿਦਿਆਰਥੀ ਹਿੱਸਾ ਲੈ ਰਹੇ ਹਨ, ਜਿਹੜੇ ਤਿੰਨ ਵੱਖ- ਵੱਖ ਸਟੇਜਾਂ ’ਤੇ 35 ਮੁਕਾਬਲਿਆਂ ਵਿੱਚ ਆਪੋ-ਆਪਣੀ ਕਲਾ ਦਾ ਪ੍ਰਦਰਸ਼ਨ ਕਰਨਗੇ। ਅੱਜ ਦੇਰ ਸ਼ਾਮ ਤੱਕ ਕੋਸਟਿਊਮ ਪਰੇਡ, ਮਿਮੀਕਰੀ, ਸਕਿੱਟ, ਗੀਤ/ਗਜ਼ਲ ਅਤੇ ਲੋਕ ਗੀਤ ਦੇ ਮੁਕਾਬਲੇ ਦਸਮੇਸ਼ ਆਡੀਟੋਰੀਅਮ ਵਿਚ ਕਰਵਾਏ ਗਏ। ਆਰਕੀਟੈਕਚਰ ਵਿਭਾਗ ਵਿੱਚ ਪੇਂਟਿੰਗ ਆਨ ਦਾ ਸਪਾਟ, ਸਕੈਚਿੰਗ, ਪੋਸਟਰ ਮੇਕਿੰਗ, ਕੋਲਾਜ਼, ਕਲੇਅ ਮਾਡਲਿੰਗ, ਸਲੋਗਨ ਰਾਈਟਿੰਗ ਅਤੇ ਕਾਰਟੂਨਿੰਗ ਦੇ ਮੁਕਾਬਲੇ ਹੋਏ। ਕਾਨਫਰੰਸ ਹਾਲ ਵਿਚ ਪੋਇਟੀਕਲ ਸਿੰਪੋਜੀਅਮ, ਐਲੋਕਿਊਸ਼ਨ ਅਤੇ ਡੀਬੇਟ ਦੇ ਮੁਕਾਬਲੇ ਕਰਵਾਏ ਗਏ।

Advertisement

Advertisement
Advertisement
Author Image

Advertisement